ਦਿੱਲੀ: ਲਾਜਪਤ ਨਗਰ ’ਚ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਅੱਗ, ਮੌਕੇ ’ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ

Saturday, Jun 12, 2021 - 12:36 PM (IST)

ਦਿੱਲੀ: ਲਾਜਪਤ ਨਗਰ ’ਚ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਅੱਗ, ਮੌਕੇ ’ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ

ਨਵੀਂ ਦਿੱਲੀ– ਦੇਸ਼ ਦੀ ਰਾਜਧਾਨੀ ਦਿੱਲੀ ਦੇ ਲਾਜਪਤ ਨਗਰ ’ਚ ਇਕ ਕੱਪੜੇ ਦੇ ਸ਼ੋਅਰੂਮ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਮੌਕੇ ’ਤੇ ਪੁੱਜੀਆਂ। ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ, ਸ਼ਨੀਵਾਰ ਸਵੇਰੇ ਕਰੀਬ ਸਾਢੇ 10 ਵਜੇ ਸੈਂਟਰਲ ਮਾਰਕੀਟ ਦੇ ਕੇ.ਐੱਫ.ਸੀ. ਨੇੜੇ ਕੱਪੜੇ ਦੇ ਸ਼ੋਅਰੂਮ ’ਚ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਵੇਖ ਕੇ ਆਲੇ-ਦੁਆਲੇ ਦੋ ਲੋਕਾਂ ’ਚ ਅਫੜਾ-ਦਫੜੀ ਮਚ ਗਈ। 

 

ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਸੈਂਟਰਲ ਮਾਰਕੀਟ ਦੇ ਇਕ ਸ਼ੋਅਰੂਮ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਸੂਚਨਾ ਮਿਲਦੇ ਹੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ। ਅੱਗ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ ਹੈ।


author

Rakesh

Content Editor

Related News