ਦਿੱਲੀ : ਕਰੋਲ ਬਾਗ ''ਚ ਫੈਕਟਰੀ ਨੂੰ ਲੱਗੀ ਅੱਗ, 4 ਲੋਕਾਂ ਦੀ ਮੌਤ
11/19/2018 2:28:40 PM
ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੇ ਕਰੋਲ ਬਾਗ ਦੇ ਬੀੜਨਪੁਰਾ 'ਚ ਸੋਮਵਾਰ ਨੂੰ ਕਰੀਬ 12 ਵਜੇ ਇਕ ਫੈਕਟਰੀ 'ਚ ਅੱਗ ਲੱਗ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫੈਕਟਰੀ 'ਚ ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਕੈਮੀਕਲ ਡਿੱਗਣ ਕਾਰਨ ਲੱਗੀ ਅੱਗ
ਜਾਣਕਾਰੀ ਮੁਤਾਬਕ ਫੈਕਟਰੀ 'ਚ ਅੱਗ ਕੈਮੀਕਲ ਦੇ ਡਿੱਗਣ ਕਾਰਨ ਲੱਗੀ ਹੈ। ਹਾਲਾਂਕਿ ਇਸ ਗੱਲ ਦੀ ਅਧਿਕਾਰਕ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।