ਈਰਾਨ-ਇਜ਼ਰਾਈਲ ਜੰਗ ਦਾ ਵੱਡਾ ਅਸਰ: 400 ਤੋਂ ਵੱਧ ਉਡਾਣਾਂ ਰੱਦ, ਮੁਸਾਫਰਾਂ ਦੀਆਂ ਵਧੀਆਂ ਮੁਸ਼ਕਲਾਂ

Sunday, Mar 01, 2026 - 03:18 AM (IST)

ਈਰਾਨ-ਇਜ਼ਰਾਈਲ ਜੰਗ ਦਾ ਵੱਡਾ ਅਸਰ: 400 ਤੋਂ ਵੱਧ ਉਡਾਣਾਂ ਰੱਦ, ਮੁਸਾਫਰਾਂ ਦੀਆਂ ਵਧੀਆਂ ਮੁਸ਼ਕਲਾਂ

ਨੈਸ਼ਨਲ ਡੈਸਕ : ਈਰਾਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ ਕਾਰਨ ਹਵਾਬਾਜ਼ੀ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੱਧ ਪੂਰਬ ਅਤੇ ਈਰਾਨ ਦੇ ਹਵਾਈ ਖੇਤਰ 'ਤੇ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਭਾਰਤ ਵਿੱਚ ਵੱਡੀ ਗਿਣਤੀ ਵਿੱਚ ਉਡਾਣਾਂ ਰੱਦ ਕਰਨੀਆਂ ਪਈਆਂ ਹਨ।

410 ਉਡਾਣਾਂ ਰੱਦ, ਅੱਜ ਵੀ ਵੱਡੀ ਰੁਕਾਵਟ ਦੀ ਸ਼ੰਕਾ 

ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, 28 ਫਰਵਰੀ ਨੂੰ ਦੇਸ਼ ਦੀਆਂ ਵੱਖ-ਵੱਖ ਘਰੇਲੂ ਏਅਰਲਾਈਨਾਂ ਦੀਆਂ 410 ਉਡਾਣਾਂ ਰੱਦ ਕੀਤੀਆਂ ਗਈਆਂ ਸਨ। ਮੰਤਰਾਲੇ ਨੇ ਟਵੀਟ ਕਰਕੇ ਦੱਸਿਆ ਕਿ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ 1 ਮਾਰਚ ਨੂੰ ਲਗਭਗ 444 ਉਡਾਣਾਂ ਰੱਦ ਹੋਣ ਦੀ ਸੰਭਾਵਨਾ ਹੈ।

DGCA ਵੱਲੋਂ ਸੁਰੱਖਿਆ ਦੇ ਸਖ਼ਤ ਨਿਰਦੇਸ਼ 

ਨਾਗਰਿਕ ਉਡਾਣ ਅਥਾਰਟੀ (DGCA) ਇਸ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਡੀ. ਜੀ. ਸੀ. ਏ. ਵੱਲੋਂ ਸੁਰੱਖਿਆ ਅਤੇ ਸੰਚਾਲਨ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਲਈ ਸਾਰੀਆਂ ਏਅਰਲਾਈਨਾਂ ਨਾਲ ਨਿਰੰਤਰ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਯਾਤਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ।

ਇਹ ਵੀ ਪੜ੍ਹੋ : ਈਰਾਨ ਨੇ ਦੁਬਈ 'ਤੇ ਮੁੜ ਕੀਤਾ ਹਮਲਾ, ਪਾਮ ਜੁਮੇਰਾਹ ਹੋਟਲ 'ਤੇ ਡਿੱਗਾ ਮਿਜ਼ਾਈਲ

ਯਾਤਰੀਆਂ ਲਈ ਜ਼ਰੂਰੀ ਐਡਵਾਈਜ਼ਰੀ ਜਾਰੀ

ਹਵਾਈ ਸਫ਼ਰ ਕਰਨ ਵਾਲੇ ਮੁਸਾਫਰਾਂ ਨੂੰ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਣ ਲਈ ਸਰਕਾਰ ਨੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਯਾਤਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ਜਾਣ ਤੋਂ ਪਹਿਲਾਂ ਸਬੰਧਤ ਏਅਰਲਾਈਨ ਤੋਂ ਆਪਣੀ ਉਡਾਣ ਦੀ ਮੌਜੂਦਾ ਸਥਿਤੀ (Flight Status) ਦੀ ਜਾਂਚ ਅਤੇ ਪੁਸ਼ਟੀ ਜ਼ਰੂਰ ਕਰ ਲੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News