ਵੱਡੀ ਵਾਰਦਾਤ : ਬੀ.ਜੇ.ਪੀ. ਵਿਧਾਇਕ ਦੇ ਰਿਸ਼ਤੇਦਾਰ ਦਾ ਗੋਲੀਆਂ ਮਾਰ ਕੇ ਕਤਲ

10/10/2020 9:49:06 AM

ਗਾਜ਼ੀਆਬਾਦ : ਯੂ.ਪੀ. ਦੇ ਗਾਜ਼ੀਆਬਾਦ 'ਚ ਸ਼ੁੱਕਰਵਾਰ ਸਵੇਰੇ ਸਕੂਟਰੀ ਸਵਾਰ ਬਦਮਾਸ਼ਾਂ ਵਲੋਂ ਇਕ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫ਼ੈਲ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ : ਕਲਯੁੱਗੀ ਪਤਨੀ ਦੀ ਘਿਨੌਣੀ ਕਰਤੂਤ, ਪਤੀ ਨੂੰ ਜ਼ਹਿਰ ਦੇ ਕੇ ਪ੍ਰੇਮੀ ਨਾਲ ਹੋਈ ਰਫੂਚੱਕਰ

ਜਾਣਕਾਰੀ ਮੁਤਾਬਕ ਉਕਤ ਘਟਨਾ ਸਿਹਾਨੀਗੇਟ ਥਾਣਾ ਦੇ ਨੇੜੇ ਪਲੇਟਨਗਰ ਇਲਾਕੇ ਦੀ ਹੈ। ਮ੍ਰਿਤਕ ਨਰੇਸ਼ ਤਿਆਗੀ (58) ਸ਼ੁੱਕਰਵਾਰ ਸਵੇਰੇ ਸੈਰ 'ਤੇ ਨਿਕਲਿਆ ਸੀ। ਇਸੇ ਦੌਰਾਨ ਸਕੂਟਰੀ ਸਵਾਰਾਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਬੀਜੇਪੀ ਵਿਧਾਇ ਅਜੀਤ ਪਾਲ ਤਿਆਗੀ ਦਾ ਮਾਮਾ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪੁੱਜੀ ਪੁਲਸ ਵਲੋਂ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਫੁਟੇਜ ਦੇਖੀ ਜਾ ਰਿਹਾ ਹੈ। ਕਤਲ ਦੇ ਪਿੱਛੇ ਕੀ ਕਾਰਨ ਹੈ, ਇਹ ਅਜੇ ਤੱਕ ਸਾਫ਼ ਨਹੀਂ ਹੋ ਸਕਿਆ। ਫ਼ਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ


Baljeet Kaur

Content Editor Baljeet Kaur