ਮਣੀਪੁਰ ''ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! ਸਰਹੱਦੀ ਖੇਤਰਾਂ ''ਚ ਅੱਤਵਾਦੀ ਗ੍ਰਿਫਤਾਰ, ਹਥਿਆਰ ਵੀ ਹੋਏ ਬਰਾਮਦ
Saturday, May 09, 2026 - 05:42 PM (IST)
ਨੈਸ਼ਨਲ ਡੈਸਕ : ਮਣੀਪੁਰ ਵਿੱਚ ਸੁਰੱਖਿਆ ਬਲਾਂ ਨੇ ਵੱਖ-ਵੱਖ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੱਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਇਹ ਕਾਰਵਾਈਆਂ ਸੂਬੇ ਦੇ ਚੁਰਾਚਾਂਦਪੁਰ ਅਤੇ ਕਾਮਜੋਂਗ ਜ਼ਿਲ੍ਹਿਆਂ ਵਿੱਚ ਅੰਜਾਮ ਦਿੱਤੀਆਂ ਗਈਆਂ ਹਨ। ਪੁਲਸ ਨੇ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ ਕਿ ਸ਼ੁੱਕਰਵਾਰ ਨੂੰ ਚੁਰਾਚਾਂਦਪੁਰ ਦੇ ਜੂ ਵੈਂਗ ਇਲਾਕੇ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਫੜਿਆ ਗਿਆ ਵਿਅਕਤੀ "ਕੁਕੀ ਨੈਸ਼ਨਲ ਆਰਮੀ (ਬਰਮਾ)" ਦਾ ਇੱਕ ਸਰਗਰਮ ਮੈਂਬਰ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ 9mm ਪਿਸਤੌਲ, ਇੱਕ ਮੈਗਜ਼ੀਨ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦਿਆਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਇਸ ਨੂੰ ਇੱਕ "ਗੰਭੀਰ ਮਾਮਲਾ" ਦੱਸਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਮਣੀਪੁਰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਇਹ ਗ੍ਰਿਫਤਾਰੀ ਸਰਹੱਦਾਂ 'ਤੇ ਸਰਗਰਮ ਵਿਦੇਸ਼ੀ-ਸੰਬੰਧਿਤ ਅੱਤਵਾਦੀ ਤੱਤਾਂ ਤੋਂ ਵਧ ਰਹੇ ਖ਼ਤਰੇ ਦੀ ਪੁਸ਼ਟੀ ਕਰਦੀ ਹੈ।
ਕਾਮਜੋਂਗ ਵਿੱਚ ਅਸਾਮ ਰਾਈਫਲਜ਼ ਵੱਲੋਂ ਬਚਾਅ ਕਾਰਜ
ਇੱਕ ਹੋਰ ਘਟਨਾ ਵਿੱਚ, ਅਸਾਮ ਰਾਈਫਲਜ਼ ਨੇ ਮਿਆਂਮਾਰ ਸਰਹੱਦ ਦੇ ਨੇੜੇ ਕਾਮਜੋਂਗ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਹਾਲ ਕਰਨ ਲਈ ਗਸ਼ਤ ਤੇਜ਼ ਕਰ ਦਿੱਤੀ ਹੈ। ਇਹ ਕਾਰਵਾਈ ਵੀਰਵਾਰ ਨੂੰ ਹਥਿਆਰਬੰਦ ਅੱਤਵਾਦੀਆਂ ਵੱਲੋਂ ਨਾਮਲੀ, ਵਾਂਗਲੀ ਅਤੇ ਚੋਰੋ ਨਾਮਕ ਤਿੰਨ ਨਾਗਾ ਪਿੰਡਾਂ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।
ਦੱਸਿਆ ਗਿਆ ਹੈ ਕਿ ਅੱਤਵਾਦੀਆਂ ਨੇ ਸਰਹੱਦ ਤੋਂ ਇੱਕ ਕਿਲੋਮੀਟਰ ਤੋਂ ਵੀ ਘੱਟ ਦੂਰੀ 'ਤੇ ਸਥਿਤ ਇਨ੍ਹਾਂ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਸੀ। ਅਸਾਮ ਰਾਈਫਲਜ਼ ਦੇ ਜਵਾਨਾਂ ਨੇ ਚੁਣੌਤੀਪੂਰਨ ਹਾਲਾਤਾਂ ਵਿੱਚ ਪਹੁੰਚ ਕੇ ਔਰਤਾਂ ਅਤੇ ਬੱਚਿਆਂ ਸਮੇਤ 15 ਪਿੰਡ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕੀਤੀ। ਇਸ ਤਲਾਸ਼ੀ ਮੁਹਿੰਮ ਦੌਰਾਨ ਇੱਕ ਹਥਿਆਰਬੰਦ ਵਿਅਕਤੀ ਨੂੰ ਏਕੇ-47 (AK-47) ਰਾਈਫਲ ਅਤੇ ਗੋਲਾ-ਬਾਰੂਦ ਸਮੇਤ ਕਾਬੂ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
