ਸਤਿਸੰਗ ਦੌਰਾਨ ਮਚੀ ਭਾਜੜ 'ਚ 122 ਦੀ ਲੋਕਾਂ ਮੌਤ, PM ਮੋਦੀ ਨੇ ਹਾਦਸੇ 'ਤੇ ਜਤਾਇਆ ਦੁੱਖ

Tuesday, Jul 02, 2024 - 08:04 PM (IST)

ਸਤਿਸੰਗ ਦੌਰਾਨ ਮਚੀ ਭਾਜੜ 'ਚ 122 ਦੀ ਲੋਕਾਂ ਮੌਤ, PM ਮੋਦੀ ਨੇ ਹਾਦਸੇ 'ਤੇ ਜਤਾਇਆ ਦੁੱਖ

ਹਾਥਰਸ- ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਸਤਿਸੰਗ ਦੌਰਾਨ ਭਾਜੜ ਮਚ ਗਈ। ਹਾਥਰਸ ਦੇ ਸਿਕੰਦਰਰਾਊ ਥਾਣਾ ਖੇਤਰ ਦੇ ਪਿੰਡ ਫੁੱਲਰਾਈ 'ਚ ਆਯੋਜਿਤ ਭੋਲੇ ਬਾਬਾ ਦੇ ਸਤਿਸੰਗ 'ਚ ਭਾਜੜ ਮਚ ਗਈ। ਇਸ ਹਾਦਸੇ 'ਚ ਹੁਣ ਤਕ 122 ਲੋਕਾਂ ਦੀ ਮੌਤ ਦੀ ਖਬਰ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਹਾਦਸੇ 'ਚ 100 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਵੀ ਹੋਏ ਹਨ। ਇਨ੍ਹਾਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਸੀ. ਐਮ. ਓ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਤਿਸੰਗ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਬੱਸ-ਟੈਂਟਾਂ 'ਚ ਲੱਦ ਕੇ ਜ਼ਿਲਾ ਹਸਪਤਾਲ ਲਿਜਾਇਆ ਗਿਆ। ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸ.ਪੀ ਮੌਕੇ 'ਤੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਕਈ ਥਾਣਿਆਂ ਦੀ ਫੋਰਸ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ।

ਪੀ.ਐੱਮ. ਮੋਦੀ ਨੇ ਲੋਕ ਸਭਾ 'ਚ ਸੰਬੋਧਨ ਦੌਰਾਨ ਹਾਥਰਸ ਹਾਦਸੇ ਦਾ ਕੀਤਾ ਜ਼ਿਕਰ

ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਆਪਣੇ ਸੰਬੋਧਨ ਦੌਰਾਨ ਪੀ.ਐੱਮ. ਮੋਦੀ ਨੇ ਹਾਥਰਸ ਹਾਦਸੇ ਦਾ ਜ਼ਿਕਰ ਕਰਕੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਯੂ.ਪੀ. ਦੇ ਹਾਥਰਸ 'ਚ ਮਚੀ ਭਗਦੜ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਆ ਰਹੀ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਜਾਨ ਗਵਾਈ ਹੈ। ਮੈਂ ਸਾਰਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਕੇਂਦਰ, ਸੂਬਾ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਸੀ. ਐਮ. ਓ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਤਿਸੰਗ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਬੱਸ-ਟੈਂਟਾਂ 'ਚ ਲੱਦ ਕੇ ਜ਼ਿਲਾ ਹਸਪਤਾਲ ਲਿਜਾਇਆ ਗਿਆ। ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸ.ਪੀ ਮੌਕੇ 'ਤੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਕਈ ਥਾਣਿਆਂ ਦੀ ਫੋਰਸ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ।

ਮੁੱਖ ਮੰਤਰੀ ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਜੁਟਣ ਲਈ ਕਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਹਾਦਸੇ ਦੀ ਜਾਂਚ ਲਈ ਟੀਮ ਬਣਾਈ

ਸੂਤਰਾਂ ਮੁਤਾਬਕ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਏ. ਡੀ. ਜੀ ਆਗਰਾ ਅਤੇ ਅਲੀਗੜ੍ਹ ਕਮਿਸ਼ਨਰ ਦੀ ਟੀਮ ਬਣਾਈ ਗਈ ਹੈ।


author

Rakesh

Content Editor

Related News