J&K: ਸ਼ੋਪੀਆਂ ਮੁਕਾਬਲੇ ''ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 3 ਅੱਤਵਾਦੀ ਢੇਰ

Thursday, Apr 08, 2021 - 10:01 PM (IST)

J&K: ਸ਼ੋਪੀਆਂ ਮੁਕਾਬਲੇ ''ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 3 ਅੱਤਵਾਦੀ ਢੇਰ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਮੁਕਾਬਲੇ ਦੀ ਇੱਕ ਘਟਨਾ ਵਿੱਚ ਤਿੰਨ ਅਣਪਛਾਤੇ ਅੱਤਵਾਦੀ ਮਾਰੇ ਗਏ ਉਥੇ ਹੀ ਇੱਕ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਿਆ। ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਾਬਾ ਮੁਹੱਲਾ ਵਿੱਚ ਅੱਤਵਾਦੀਆਂ ਦੇ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ 'ਤੇ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਇੱਕ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਿਆ। ਅਧਿਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਦੀ ਕਾਰਵਾਈ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਅਤੇ ਉਨ੍ਹਾਂ ਦੇ ਸੰਗਠਨ ਦਾ ਪਤਾ ਲਗਾਇਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News