J&K 'ਚ ਵੱਡਾ ਹਮਲਾ: ਸੁਰੰਗ ਉਸਾਰੀ ਦੇ ਕੰਮ 'ਚ ਲੱਗੇ ਮਜ਼ਦੂਰਾਂ 'ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, 2 ਦੀ ਮੌਤ
Monday, Oct 21, 2024 - 05:41 AM (IST)
ਸ਼੍ਰੀਨਗਰ (ਮੀਰ ਆਫਤਾਬ) : ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਅੱਤਵਾਦੀ ਹਮਲੇ 'ਚ 2 ਮਜ਼ਦੂਰਾਂ ਦੇ ਮਾਰੇ ਜਾਣ ਅਤੇ 2 ਹੋਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਗੁੰਡ ਇਲਾਕੇ 'ਚ ਸੁਰੰਗ ਦੀ ਉਸਾਰੀ 'ਤੇ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਕੈਂਪ 'ਚ ਮਜ਼ਦੂਰਾਂ 'ਤੇ ਤਾਬੜਤੋੜ ਗੋਲੀਬਾਰੀ ਕੀਤੀ।
ਉਨ੍ਹਾਂ ਦੱਸਿਆ ਕਿ 2 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਅਤੇ ਫੌਜ ਨੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਇਲਾਕੇ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਹਾਂਗੀਰਪੁਰੀ 'ਚ ਦੋ ਧਿਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੋਲੀਬਾਰੀ 'ਚ ਨੌਜਵਾਨ ਦੀ ਮੌਤ
ਉਧਰ, ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਮਜ਼ਦੂਰਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ 'ਐਕਸ' ਹੈਂਡਲ 'ਤੇ ਜਾਰੀ ਕੀਤੇ ਆਪਣੇ ਬਿਆਨ ਵਿਚ ਕਿਹਾ ਕਿ ਉਹ ਮਜ਼ਦੂਰ ਉਸ ਖੇਤਰ ਵਿਚ ਇਕ ਮਹੱਤਵਪੂਰਨ ਪ੍ਰਾਜੈਕਟ 'ਤੇ ਕੰਮ ਕਰ ਰਹੇ ਸਨ। ਇਸ ਅੱਤਵਾਦੀ ਹਮਲੇ 'ਚ 2 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ 2 ਹੋਰ ਮਜ਼ਦੂਰ ਜ਼ਖਮੀ ਹੋ ਗਏ ਹਨ। ਮੈਂ ਨਿਰਦੋਸ਼ ਲੋਕਾਂ 'ਤੇ ਹੋਏ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8