PM ਮੋਦੀ ਦੀ ਹਿਮਾਚਲ ਦੇ ਵੋਟਰਾਂ ਨੂੰ ਅਪੀਲ, ਵੋਟਿੰਗ ਦਾ ਬਣਾਓ ਨਵਾਂ ਰਿਕਾਰਡ

11/12/2022 8:36:52 AM

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਦੇ ਸੰਦਰਭ 'ਚ 'ਲੋਕਤੰਤਰ ਦੇ ਤਿਉਹਾਰ' 'ਚ ਉਤਸ਼ਾਹਪੂਰਵਕ ਹਿੱਸਾ ਲੈਣ ਅਤੇ ਰਿਕਾਰਡ ਵੋਟਿੰਗ ਦਰਜ ਕਰਨ ਦੀ ਅਪੀਲ ਕੀਤੀ ਹੈ।ਪਹਿਲੀ ਵਾਰ ਵੋਟ ਪਾ ਰਹੇ ਨੌਜਵਾਨ ਵੋਟਰਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ,''ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਦਾ ਦਿਨ ਹੈ। ਦੇਵਭੂਮੀ ਦੇ ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਲੋਕਤੰਤਰ ਦੇ ਇਸ਼ ਉਤਸਵ 'ਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਇਸ ਮੌਕੇ ਪਹਿਲੀ ਵਾਰ ਵੋਟ ਦੇਣ ਵਾਲੇ ਰਾਜ ਦੇ ਸਾਰੇ ਨੌਜਵਾਨਾਂ ਨੂੰ ਮੇਰੀਆਂ ਵਿਸ਼ੇਸ਼ ਸ਼ੁੱਭਕਾਮਨਾਵਾਂ।''

PunjabKesari

ਹਿਮਾਚਲ ਪ੍ਰਦੇਸ਼ ਨੂੰ 68 ਮੈਂਬਰੀ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਇਕ ਪੜਾਅ 'ਚ ਵੋਟਿੰਗ ਹੋ ਰਹੀ ਹੈ। ਰਾਜ 'ਚ ਫਿਲਹਾਲ ਭਾਜਪਾ ਦੀ ਸਰਕਾਰ ਹੈ ਅਤੇ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ 'ਚ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ, 412 ਉਮੀਦਵਾਰਾਂ ਦੀ ਕਿਸਮਤ ਹੋਵੇਗੀ ਤੈਅ


DIsha

Content Editor

Related News