ਭਾਰਤੀ ਸੁਰੱਖਿਆ ਏਜੰਸੀਆਂ ਦੀ ਵੱਡੀ ਕਾਰਵਾਈ ! ਮਲੇਸ਼ੀਆ ਤੋਂ ਭਾਰਤ ਲਿਆਂਦੇ 3 ਖ਼ਤਰਨਾਕ ਗੈਂਗਸਟਰ

Monday, Aug 24, 2026 - 03:51 PM (IST)

ਭਾਰਤੀ ਸੁਰੱਖਿਆ ਏਜੰਸੀਆਂ ਦੀ ਵੱਡੀ ਕਾਰਵਾਈ ! ਮਲੇਸ਼ੀਆ ਤੋਂ ਭਾਰਤ ਲਿਆਂਦੇ 3 ਖ਼ਤਰਨਾਕ ਗੈਂਗਸਟਰ

ਨਵੀਂ ਦਿੱਲੀ- ਭਾਰਤੀ ਸੁਰੱਖਿਆ ਏਜੰਸੀਆਂ ਨੇ ਮਲੇਸ਼ੀਆ 'ਚ ਲੁਕੇ ਬੰਬੀਹਾ ਗੈਂਗ ਨਾਲ ਸਬੰਧਤ 3 ਖ਼ਤਰਨਾਕ ਭਗੌੜੇ ਗੈਂਗਸਟਰਾਂ ਨੂੰ ਕਾਬੂ ਕਰਕੇ ਭਾਰਤ ਡਿਪੋਰਟ ਕਰਵਾ ਲਿਆ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਭਾਰਤ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਡਿਪੋਰਟ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਜਸਪ੍ਰੀਤ ਸਿੰਘ, ਅਜੇ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਇਹ ਤਿੰਨੋਂ ਗੈਂਗਸਟਰ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ ਅਤੇ ਜਬਰਨ ਵਸੂਲੀ, ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਲੁਧਿਆਣਾ 'ਚ ਇੱਕ ਗ੍ਰਨੇਡ ਹਮਲੇ ਦੀ ਨਾਕਾਮ ਸਾਜ਼ਿਸ਼ ਦੇ ਮਾਮਲੇ 'ਚ ਭਾਰਤ 'ਚ ਵਾਂਟੇਡ ਹਨ।

PunjabKesari

ਗ੍ਰਹਿ ਮੰਤਰਾਲੇ ਦੇ ਬਿਆਨ ਅਨੁਸਾਰ, ਦੇਸ਼ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਹੇਠ ਭਾਰਤੀ ਏਜੰਸੀਆਂ ਨੇ ਸਾਲ 2026 ਵਿੱਚ ਹੁਣ ਤੱਕ 51 ਖ਼ਤਰਨਾਕ ਅਪਰਾਧੀਆਂ ਤੇ ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- 12-12 ਘੰਟੇ ਲੰਬਾ ਪਾਵਰ ਕੱਟ ! ਸੜਕਾਂ 'ਤੇ ਉਤਰੇ ਲੋਕ, ਪਾਕਿ 'ਚ ਮਚੀ ਹਾਹਾਕਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News