ਮਾਲਦੀਵ ਨੇ ਜ਼ਰੂਰੀ ਵਸਤਾਂ ਦੇ ਨਿਰਯਾਤ ਦੀ ਇਜਾਜ਼ਤ ਦੇਣ ਲਈ ਭਾਰਤ ਦਾ ਧੰਨਵਾਦ ਕੀਤਾ
Sunday, Apr 07, 2024 - 01:33 PM (IST)
ਮਾਲੇ (ਭਾਸ਼ਾ)- ਭਾਰਤ ਵਲੋਂ ਮਾਲਦੀਵ ਨੂੰ ਜ਼ਰੂਰੀ ਵਸਤਾਂ ਦੇ ਨਿਰਯਾਤ ਦੀ ਇਜਾਜ਼ਤ ਦੇਣ ਲਈ ਮਾਲਦੀਵ ਦੇ ਵਿਦੇਸ਼ ਮੰਤਰੀ ਮੂਸਾ ਜਮੀਰ ਨੇ ਸ਼ਨੀਵਾਰ ਨੂੰ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੰਬੇ ਸਮੇਂ ਦੀ ਦੁਵੱਲੀ ਦੋਸਤੀ ਅਤੇ ਵਪਾਰ ਅਤੇ ਵਣਜ ਨੂੰ ਵਧਾਉਣ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਭਾਰਤ ਨੇ ਸ਼ੁੱਕਰਵਾਰ ਨੂੰ ਮਾਲਦੀਵ ਨੂੰ ਚਾਲੂ ਵਿੱਤੀ ਸਾਲ ਦੌਰਾਨ ਆਂਡੇ, ਆਲੂ, ਪਿਆਜ਼, ਚੌਲ, ਕਣਕ ਦਾ ਆਟਾ, ਖੰਡ ਅਤੇ ਦਾਲਾਂ ਵਰਗੀਆਂ ਕੁਝ ਖਾਸ ਵਸਤੂਆਂ ਦੇ ਨਿਰਯਾਤ 'ਤੇ ਪਾਬੰਦੀ ਹਟਾ ਦਿੱਤੀ ਸੀ।
ਇਹ ਵੀ ਪੜ੍ਹੋ: ਅਮਰੀਕਾ 'ਚ ਇਕ ਭਾਰਤੀ ਔਰਤ ਨੂੰ 99 ਸਾਲ ਦੀ ਉਮਰ 'ਚ ਮਿਲੀ ਅਮਰੀਕੀ ਨਾਗਰਿਕਤਾ
ਭਾਰਤੀ ਹਾਈ ਕਮਿਸ਼ਨਰ ਨੇ ਸ਼ੁੱਕਰਵਾਰ ਨੂੰ ਇੱਥੇ ਕਿਹਾ ਕਿ ਮਾਲਦੀਵ ਸਰਕਾਰ ਦੀ ਬੇਨਤੀ 'ਤੇ ਭਾਰਤ ਨੇ 2024-25 ਲਈ ਜ਼ਰੂਰੀ ਵਸਤੂਆਂ ਦੀ ਨਿਰਧਾਰਤ ਮਾਤਰਾ ਵਿਚ ਨਿਰਯਾਤ ਦੀ ਇਜਾਜ਼ਤ ਦਿੱਤੀ ਹੈ। ਭਾਰਤੀ ਦੂਤਘਰ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਸਾਲ 1981 ਵਿੱਚ ਇਸ ਪ੍ਰਣਾਲੀ ਦੇ ਲਾਗੂ ਹੋਣ ਤੋਂ ਬਾਅਦ ਨਿਰਯਾਤ ਲਈ ਪ੍ਰਵਾਨਿਤ ਮਾਤਰਾ ਸਭ ਤੋਂ ਵੱਧ ਹੈ। ਜਮੀਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਭਾਰਤ ਦੇ ਇਸ ਕਦਮ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ 'ਚ ਮੋਹਲੇਧਾਰ ਮੀਂਹ ਮਗਰੋਂ ਆਇਆ ਹੜ੍ਹ, ਕਈ ਘਰਾਂ ਨੂੰ ਪੁੱਜਾ ਨੁਕਸਾਨ
ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਲਿਖਿਆ, “ਮੈਂ ਸਾਲ 2024 ਅਤੇ 2025 ਦੌਰਾਨ ਮਾਲਦੀਵ ਨੂੰ ਭਾਰਤ ਤੋਂ ਜ਼ਰੂਰੀ ਵਸਤਾਂ ਦਾ ਆਯਾਤ ਕਰਨ ਦੇ ਯੋਗ ਬਣਾਉਣ ਲਈ ਕੋਟਾ ਦੇ ਨਵੀਨੀਕਰਨ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਭਾਰਤ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਸੱਚਮੁੱਚ ਇੱਕ ਸੰਕੇਤ ਹੈ ਜੋ ਸਾਡੇ ਦੋਵਾਂ ਦੇਸ਼ਾਂ ਦਰਮਿਆਨ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਅਤੇ ਦੁਵੱਲੇ ਵਪਾਰ ਅਤੇ ਵਣਜ ਨੂੰ ਹੋਰ ਵਧਾਉਣ ਲਈ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ।” ਜ਼ਮੀਰ ਦੀ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਆਪਣੇ ਗੁਆਂਢੀਆਂ ਨੂੰ ਮਹੱਤਵ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਪਾਕਿ ਨੇ ਕਿਹਾ- ਪਾਕਿ ’ਚ ਅੱਤਵਾਦੀਆਂ ਦੀ ਮੌਤ ਦੇ ਪਿੱਛੇ ਭਾਰਤ ਦਾ ਹੱਥ, ਇਹ ਰਾਜਨਾਥ ਦੇ ਬਿਆਨ ਤੋਂ ਸਾਫ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।