ਕੱਲ ਤੋਂ ਮਾਲਦੀਵ ਸਮੇਤ ਇਨ੍ਹਾਂ ਗੁਆਂਢੀ ਦੇਸ਼ਾਂ ''ਚ ਪੁੱਜੇਗੀ ਭਾਰਤ ''ਚ ਬਣੀ ਵੈਕਸੀਨ
Tuesday, Jan 19, 2021 - 09:30 PM (IST)
ਨਵੀਂ ਦਿੱਲੀ - ਭਾਰਤ ਵਿੱਚ ਕੋਰੋਨਾ ਦੀਆਂ ਦੋ ਵੈਕਸੀਨਾਂ ਨੂੰ ਮਨਜ਼ੂਰੀ 3 ਜਨਵਰੀ ਨੂੰ ਦਿੱਤੀ ਗਈ ਸੀ। ਮਨਜ਼ੂਰੀ ਮਿਲਣ ਤੋਂ ਬਾਅਦ ਸਾਡੇ ਇੱਥੇ ਟੀਕਾਕਰਣ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਭਾਰਤ ਆਪਣੇ ਗੁਆਂਢੀ ਦੇਸ਼ਾਂ ਨੂੰ ਵੀ ਵੈਕਸੀਨ ਪਹੁੰਚਾਣ ਲਈ ਤਿਆਰ ਹੈ। ਗ੍ਰਹਿ ਮੰਤਰਾਲਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਭੂਟਾਨ, ਮਾਲਦੀਵ, ਬੰਗਲਾਦੇਸ਼, ਨੇਪਾਲ, ਮਿਆਂਮਾਰ ਅਤੇ ਸੇਸ਼ਲਸ ਨੂੰ 20 ਜਨਵਰੀ ਤੋਂ ਵੈਕਸੀਨ ਦੀ ਸਪਲਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- 4 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ, 3 ਦਿਨ 'ਚ ਅਮਰੀਕਾ ਨੂੰ ਪਛਾੜ ਦੇਵੇਗਾ ਭਾਰਤ
ਸਭ ਤੋਂ ਪਹਿਲਾਂ ਮਾਲਦੀਵ ਪੁੱਜੇਗੀ ਭਾਰਤ ਦੀ ਵੈਕਸੀਨ!
ਭਾਰਤੀ ਗ੍ਰਹਿ ਮੰਤਰਾਲਾ ਨੇ ਦੱਸਿਆ ਹੈ ਕਿ ਇਨ੍ਹਾਂ ਦੇਸ਼ਾਂ ਤੋਂ ਕੋਰੋਨਾ ਵੈਕਸੀਨ ਦੀ ਸਪਲਾਈ ਲਈ ਕਾਫ਼ੀ ਅਪੀਲ ਕੀਤੀ ਜਾ ਰਹੀ ਸੀ। ਮੀਡੀਆ ਰਿਪੋਰਟਾਂ ਮੁਤਾਬਕ, ਭਾਰਤ ਵਿੱਚ ਬਣੀ ਕੋਰੋਨਾ ਵੈਕਸੀਨ ਦੀ ਸਪਲਾਈ ਸਭ ਤੋਂ ਪਹਿਲਾਂ ਮਾਲਦੀਵ ਵਿੱਚ ਕੀਤੀ ਜਾਵੇਗੀ। ਇਸ ਦੇ ਨਾਲ ਮਾਲਦੀਵ ਵਿੱਚ ਸਾਡਾ ਪਹਿਲਾ ਗੁਆਂਢੀ ਹੋਵੇਗਾ, ਜਿਸ ਨੂੰ ਸਾਡੀ ਵੈਕਸੀਨ ਮਿਲੇਗੀ। ਮਾਲਦੀਵ ਸਮੇਤ ਇਨ੍ਹਾਂ ਸਾਰੇ ਦੇਸ਼ਾਂ ਵਿੱਚ ਭਾਰਤ ਵਿੱਚ ਬਣੀ ਕੋਰੋਨਾ ਵੈਕਸੀਨ ਨੂੰ ਨਿਯਮਿਤ ਮਾਪਦੰਡਾਂ 'ਤੇ ਖਰਾ ਪਾਇਆ ਹੈ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ
ਹੈਲਥ ਵਰਕਰਾਂ ਨੂੰ ਹੀ ਦਿੱਤੀ ਜਾਵੇਗੀ ਪਹਿਲਾਂ ਵੈਕਸੀਨ
ਤੁਹਾਨੂੰ ਦੱਸ ਦਈਏ ਕਿ ਭਾਰਤ ਦੇ ਇਨ੍ਹਾਂ ਗੁਆਂਢੀ ਦੇਸ਼ਾਂ ਵਿੱਚ ਵੀ ਸਭ ਤੋਂ ਪਹਿਲਾਂ ਹੈਲਥ ਵਰਕਰਾਂ ਅਤੇ ਸੀਨੀਅਰ ਨਾਗਰਿਕਾਂ ਨੂੰ ਵੈਕਸੀਨ ਦਾ ਡੋਜ਼ ਦਿੱਤਾ ਜਾਵੇਗਾ। ਭਾਰਤ ਵਿੱਚ ਵੀ ਕੋਵੈਕਸੀਨ ਅਤੇ ਕੋਵਿਸ਼ੀਲਡ ਦੇ ਟੀਕਾਕਰਣ ਦੀ ਸ਼ੁਰੂਆਤ 16 ਜਨਵਰੀ ਨੂੰ ਹੋ ਚੁੱਕੀ ਹੈ। ਭਾਰਤ ਵਿੱਚ ਪਹਿਲੇ ਪੜਾਅ ਵਿੱਚ ਹੈਲਥ ਵਰਕਰਾਂ ਨੂੰ ਹੀ ਟੀਕਾ ਲਗਾਇਆ ਜਾ ਰਿਹਾ ਹੈ। ਪਹਿਲੇ ਪੜਾਅ ਵਿੱਚ 2 ਕਰੋੜ ਹੈਲਥ ਵਰਕਰਾਂ ਨੂੰ ਟੀਕਾ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।