ਸਵਾਤੀ ਮਾਲੀਵਾਲ ਨਾਲ ਛੇੜਛਾੜ ਦੇ ਦੋਸ਼ ਦਿੱਲੀ ਨੂੰ ਬਦਨਾਮ ਕਰਨ ਦੀ ਸਾਜਿਸ਼: ਮੀਨਾਕਸ਼ੀ ਲੇਖੀ

Saturday, Jan 21, 2023 - 04:10 PM (IST)

ਸਵਾਤੀ ਮਾਲੀਵਾਲ ਨਾਲ ਛੇੜਛਾੜ ਦੇ ਦੋਸ਼ ਦਿੱਲੀ ਨੂੰ ਬਦਨਾਮ ਕਰਨ ਦੀ ਸਾਜਿਸ਼: ਮੀਨਾਕਸ਼ੀ ਲੇਖੀ

ਨਵੀਂ ਦਿੱਲੀ- ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਦਿੱਲੀ ਮਹਿਲਾ ਕਮਸ਼ਿਨ ਦੀ ਮੁਖੀ ਸਵਾਤੀ ਮਾਲੀਵਾਲ ਨਾਲ ਛੇੜਛਾੜ ਦੇ ਦੋਸ਼ਾਂ ਨੂੰ ਲੈ ਕੇ ਦਾਅਵਾ ਕੀਤਾ ਕਿ ਇਹ ਦੋਸ਼ ਰਾਸ਼ਟਰੀ ਰਾਜਧਾਨੀ ਨੂੰ ਬਦਨਾਮ ਕਰਨ ਲਈ ਦਿੱਲੀ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਲੋਂ ਰਚੀ ਗਈ ਸਾਜਿਸ਼ ਦਾ ਹਿੱਸਾ ਹੈ। ਇਸ ਦੇ ਨਾਲ ਹੀ ਲੇਖੀ ਵੀ ਇਸ ਮਾਮਲੇ ਨੂੰ ਲੈ ਕੇ 'ਆਪ' ਦੀ ਆਲੋਚਨਾ ਕਰਨ ਵਾਲੇ ਭਾਜਪਾ ਦੇ ਨੇਤਾਵਾਂ ਦੀ ਸੂਚੀ ਵਿਚ ਸ਼ਾਮਲ ਹੋ ਗਈ।

ਲੇਖੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸਵਾਲ ਕੀਤਾ ਕਿ ਉਹ ਦਿੱਲੀ ਨੂੰ ਬਦਨਾਮ ਅਤੇ ਬਰਬਾਦ ਕਰਨ ਲਈ ਕਿਸ ਹੱਦ ਤੱਕ ਜਾਣਗੇ। ਲੇਖੀ ਨੇ ਦਾਅਵਾ ਕੀਤਾ ਕਿ ਜਿਸ ਵਿਅਕਤੀ 'ਤੇ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ, ਉਹ 'ਆਪ' ਮੈਂਬਰ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਦੋਸ਼ ਦਿੱਲੀ ਨੂੰ ਬਦਨਾਮ ਕਰਨ ਦੀ ਸਾਜਿਸ਼ ਤਹਿਤ ਲਾਏ ਗਏ ਹਨ। 

PunjabKesari

ਦੱਸਣਯੋਗ ਹੈ ਕਿ ਮਾਲੀਵਾਲ ਨੇ ਵੀਰਵਾਰ ਨੂੰ ਦੋਸ਼ ਲਾਇਆ ਸੀ ਕਿ ਏਮਜ਼ ਦੇ ਬਾਹਰ ਨਸ਼ੇ ਵਿਚ ਧੁੱਤ ਇਕ ਕਾਰ ਸਵਾਰ ਨੇ ਉਨ੍ਹਾਂ ਨਾਲ ਛੇੜਛਾੜ ਕੀਤੀ ਅਤੇ ਫਿਰ ਉਨ੍ਹਾਂ ਨੂੰ ਆਪਣੀ ਗੱਡੀ ਨਾਲ 10-15 ਮੀਟਰ ਤੱਕ ਘਸੀੜਿਆ। ਮਾਲੀਵਾਲ ਦਾ ਦਾਅਵਾ ਹੈ ਕਿ ਗੱਡੀ ਦੀ ਖਿੜਕੀ ਵਿਚ ਉਨ੍ਹਾਂ ਦਾ ਹੱਥ ਫਸ ਗਿਆ ਸੀ, ਤਾਂ ਕਾਰ ਡਰਾਈਵਰ ਨੇ ਕਾਰ ਅੱਗੇ ਵਧਾ ਦਿੱਤੀ। ਇਸ ਮਾਮਲੇ ਵਿਚ 47 ਸਾਲਾ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 
    
 


author

Tanu

Content Editor

Related News