ਹਲਦਵਾਨੀ ''ਚ ਮੇਰੇ ਭਾਸ਼ਣ ਤੋਂ ਬਾਅਦ ਸਟੇਜ ਦਾ ਸ਼ੁੱਧੀਕਰਨ ਕਰਨ ਵਾਲਿਆਂ ''ਤੇ ਮਾਮਲਾ ਹੋਵੇ ਦਰਜ : ਖੜਗੇ

Thursday, Aug 13, 2026 - 01:05 PM (IST)

ਹਲਦਵਾਨੀ ''ਚ ਮੇਰੇ ਭਾਸ਼ਣ ਤੋਂ ਬਾਅਦ ਸਟੇਜ ਦਾ ਸ਼ੁੱਧੀਕਰਨ ਕਰਨ ਵਾਲਿਆਂ ''ਤੇ ਮਾਮਲਾ ਹੋਵੇ ਦਰਜ : ਖੜਗੇ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਜੁੜੇ ਲੋਕਾਂ ਨੇ ਉੱਤਰਾਖੰਡ ਦੇ ਹਲਦਵਾਨੀ 'ਚ ਰਾਮਲੀਲਾ ਮੈਦਾਨ ਦੀ ਸਟੇਜ ਦਾ "ਸ਼ੁੱਧੀਕਰਨ" ਕੀਤਾ, ਜਿੱਥੇ ਉਨ੍ਹਾਂ ਨੇ ਭਾਸ਼ਣ ਦਿੱਤਾ ਸੀ। ਖੜਗੇ ਨੇ ਮੰਗ ਕੀਤੀ ਕਿ ਹਲਦਵਾਨੀ 'ਚ ਸਟੇਜ ਦਾ "ਸ਼ੁੱਧੀਕਰਨ" ਕਰਨ ਵਾਲਿਆਂ 'ਚ ਸ਼ਾਮਲ ਲੋਕਾਂ 'ਤੇ ਅਛੂਤਤਾ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਣਾ ਚਾਹੀਦਾ।

ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਸਦਨ ਦੇ ਨੇਤਾ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਇਸ ਘਟਨਾ ਦੀ ਨਿੰਦਾ ਕੀਤੀ। ਜਿਵੇਂ ਹੀ ਰਾਜ ਸਭਾ ਨੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਪਣੀ ਕਾਰਵਾਈ ਸ਼ੁਰੂ ਕੀਤੀ, ਖੜਗੇ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਭਾਸ਼ਣ 'ਚ ਕਿਸੇ ਧਰਮ ਜਾਂ ਸਮਾਜ ਦੇ ਵਰਗ ਦਾ ਨਾਮ ਨਹੀਂ ਲਿਆ, ਫਿਰ ਵੀ ਭਾਜਪਾ ਨਾਲ ਜੁੜੇ ਲੋਕਾਂ ਨੇ ਸਟੇਜ ਦਾ "ਸ਼ੁੱਧੀਕਰਨ" ਕੀਤਾ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਹਲਦਵਾਨੀ ਦੇ ਰਾਮਲੀਲਾ ਮੈਦਾਨ 'ਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ ਸੀ ਅਤੇ "ਸਿਰਫ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ ਸੀ।" ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਮੈਂਬਰਾਂ ਨੇ ਬਾਅਦ 'ਚ ਸਟੇਜ ਦਾ ਸ਼ੁੱਧੀਕਰਨ ਕੀਤੀ।

ਖੜਗੇ ਨੇ ਸਵਾਲ ਕੀਤਾ,"ਕੀ ਲੋਕਤੰਤਰ ਇਸੇ ਤਰ੍ਹਾਂ ਚੱਲਦਾ ਹੈ? ਤੁਸੀਂ ਸੰਵਿਧਾਨ ਦੀ ਰੱਖਿਆ ਕਿਵੇਂ ਕਰ ਰਹੇ ਹੋ?" ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਮੁੱਦੇ ਦਾ ਰਾਜਨੀਤੀਕਰਨ ਕਰਨ ਦਾ ਕੋਈ ਇਰਾਦਾ ਨਹੀਂ ਸੀ, ਪਰ ਸਟੇਜ ਦਾ ਸ਼ੁੱਧੀਕਰਨ ਕਰਕੇ ਉਨ੍ਹਾਂ ਦਾ "ਅਪਮਾਨ" ਕੀਤਾ ਗਿਆ ਹੈ। ਸਦਨ ਦੇ ਨੇਤਾ ਨੱਢਾ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ 'ਤੇ ਮੁਕੱਦਮਾ ਚਲਾਇਆ ਜਾਵੇਗਾ। ਨੱਢਾ ਨੇ ਕਿਹਾ,"ਇਹ ਬਹੁਤ ਹੀ ਦੁਖਦਾਈ ਘਟਨਾ ਹੈ, ਨਾ ਸਿਰਫ਼ ਕਾਂਗਰਸ ਲਈ ਸਗੋਂ ਸਾਡੇ ਸਾਰਿਆਂ ਲਈ। ਭਾਜਪਾ ਅਜਿਹੀਆਂ ਗਤੀਵਿਧੀਆਂ ਦਾ ਸਮਰਥਨ ਨਹੀਂ ਕਰਦੀ। ਅਸੀਂ ਇਸ ਦੀ ਜਾਂਚ ਕਰਾਂਗੇ ਅਤੇ ਮੈਂ ਇਸ ਘਟਨਾ ਦੀ ਨਿੰਦਾ ਕਰਦਾ ਹਾਂ।" ਸਪੀਕਰ ਰਾਧਾਕ੍ਰਿਸ਼ਨਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ। ਉਨ੍ਹਾਂ ਕਿਹਾ,"ਛੂਤਛਾਤ ਅਪਰਾਧ ਹੈ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News