ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ

Sunday, Oct 04, 2026 - 10:00 AM (IST)

ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ

ਕਲਬੁਰਗੀ (ਕਰਨਾਟਕ) - ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਮੰਗ ਕੀਤੀ ਅਤੇ ਇਸ ਦੌਰਾਨ ਦੋਸ਼ ਲਾਇਆ ਹੈ ਕਿ ਇਨ੍ਹਾਂ ਲਈ ਹੋਈਆਂ ਸਾਰੀਆਂ ਚੋਣਾਂ ‘ਗੈਰ-ਕਾਨੂੰਨੀ’ ਸਨ। ਸ਼ਨੀਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੜਗੇ ਨੇ ਇਹ ਵੀ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਅਹੁਦਿਆਂ ’ਤੇ ਟਿਕੇ ਰਹਿਣਾ ਵੀ ਗੈਰ-ਕਾਨੂੰਨੀ ਹੈ। ਨਵੀਆਂ ਚੋਣਾਂ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ

ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਗੈਰ-ਕਾਨੂੰਨੀ ਚੋਣਾਂ ਦੇ ਆਧਾਰ ’ਤੇ ਹੀ ਚਲਾਇਆ ਜਾ ਰਿਹਾ ਹੈ। ਮੋਦੀ ਇਕ ਗੈਰ-ਕਾਨੂੰਨੀ ਪ੍ਰਧਾਨ ਮੰਤਰੀ ਹਨ, ਸ਼ਾਹ ਗੈਰ-ਕਾਨੂੰਨੀ ਮੰਤਰੀ ਹਨ। ਜਿੱਥੇ ਵੀ ਮੁੱਖ ਮੰਤਰੀ ਚੁਣੇ ਗਏ ਹਨ, ਉਹ ਸਾਰੇ ਗੈਰ-ਕਾਨੂੰਨੀ ਹਨ। ਖੜਗੇ ਨੇ ਕਿਹਾ ਕਿ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰ ਦੇਣਾ ਚਾਹੀਦਾ ਹੈ। ਚੋਣਾਂ ਬੈਲਟ ਪੇਪਰਾਂ ਰਾਹੀਂ ਕਰਵਾਉਣੀਆਂ ਚਾਹੀਦੀਆਂ ਹਨ। EVM ਦੀ ਦੁਰਵਰਤੋਂ ਹੋ ਰਹੀ ਹੈ। ਇੱਥੋਂ ਤੱਕ ਕਿ ਉਨ੍ਹਾਂ ਦੇ ਆਪਣੇ ਲੋਕ ਵੀ ਅਜਿਹਾ ਕਹਿ ਰਹੇ ਹਨ। ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (SIR) ਪ੍ਰਕਿਰਿਆ ’ਚ ਬਹੁਤ ਸਾਰੀਆਂ ਖਾਮੀਆਂ ਹਨ, ਜੋ ਲੋਕਰਾਜ ਨੂੰ ਕਮਜ਼ੋਰ ਕਰ ਰਹੀਆਂ ਹਨ। ਵਿਰੋਧੀ ਧਿਰ SIR ਪ੍ਰਕਿਰਿਆ ਤੇ ਚੋਣ ਪ੍ਰਕਿਰਿਆ ਦੀ ‘ਦੁਰਵਰਤੋਂ’ ਵਿਰੁੱਧ ਆਪਣਾ ਦੇਸ਼ ਪੱਧਰੀ ਅੰਦੋਲਨ ਜਾਰੀ ਰੱਖੇਗੀ।

ਇਹ ਵੀ ਪੜ੍ਹੋ : ਸਾਨੂੰ ਲਾੜੀ ਲੱਭ ਦਿਓ CM ਸਾਹਿਬ...! ਕਰਨਾਟਕ ਦੇ ਅਣਵਿਆਹੇ ਕਿਸਾਨਾਂ ਨੇ ਕਰ 'ਤੀ ਅਨੋਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News