ਖੜਗੇ ਤੇ ਰਾਹੁਲ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ ! ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
Sunday, Jul 19, 2026 - 10:42 AM (IST)
ਨਵੀਂ ਦਿੱਲੀ (ਏਜੰਸੀ)- ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 'ਚ ਕਥਿਤ ਵਿੱਤੀ ਬੇਨਿਯਮੀਆਂ ਅਤੇ ਰਾਮ ਮੰਦਰ ਤੋਂ ਚੜ੍ਹਾਵੇ ਚੋਰੀ ਦੇ ਦੋਸ਼ਾਂ ਦੀ ਤੁਰੰਤ ਸੁਤੰਤਰ ਅਤੇ ਵਿਆਪਕ ਜਾਂਚ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸ ਦੇ ਦੋ ਚੋਟੀ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਟਰੱਸਟ ਦੇ ਵਿੱਤੀ ਮਾਮਲਿਆਂ ਅਤੇ ਸ਼ਰਧਾਲੂਆਂ ਤੋਂ ਪ੍ਰਾਪਤ ਨਕਦੀ, ਸੋਨਾ ਅਤੇ ਚਾਂਦੀ ਸਮੇਤ ਸਾਰੀਆਂ ਚੜ੍ਹਾਵੇ ਦੇ ਪ੍ਰਬੰਧਨ ਦੀ ਜਾਂਚ ਕਰਾਉਣ ਅਤੇ ਜਾਂਚ ਦੇ ਨਤੀਜੇ ਅਤੇ ਟਰੱਸਟ ਦੇ ਖਾਤਿਆਂ ਨੂੰ ਜਨਤਕ ਕਰਨ ਦੀ ਵੀ ਅਪੀਲ ਕੀਤੀ।
ਇਹ ਚਿੱਠੀ 18 ਜੁਲਾਈ ਨੂੰ ਲਿਖਿਆ ਗਿਆ, ਜਿਸ 'ਚ ਕਿਹਾ ਗਿਆ,''ਲੱਖਾਂ ਸ਼ਰਧਾਲੂਆਂ ਨੇ ਆਸਥਾ ਅਤੇ ਵਿਸ਼ਵਾਸ ਨਾਲ ਆਪਣੀ ਮਿਹਨਤ ਦੀ ਕਮਾਈ ਮੰਦਰ ਲਈ ਦਾਨ ਕੀਤੀ ਹੈ ਅਤੇ ਚੋਰੀ ਦੇ ਦੋਸ਼ਾਂ ਨਾਲ ਉਹ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।'' ਖੜਗੇ ਅਤੇ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ ਸੰਸਦ 'ਚ ਟਰੱਸਟ ਦੇ ਗਠਨ ਦਾ ਐਲਾਨ ਕੀਤਾ ਸੀ ਪਰ ਇਸ ਦੇ ਮੈਂਬਰਾਂ ਦੀ ਨਿਯੁਕਤੀ ਸਰਕਾਰ ਵਲੋਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਟਰੱਸਟ ਦੇ ਕਈ ਮੈਂਬਰ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ), ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਅਤੇ ਉਨ੍ਹਾਂ ਨਾਲ ਜੁੜੇ ਸੰਗਠਨਾਂ ਨਾਲ ਸੰਬੰਧਤ ਰਹੇ ਹਨ।
ਦੋਵਾਂ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਚੁੱਪੀ ਮਨਜ਼ੂਰੀ ਨਹੀਂ ਹੈ ਅਤੇ ਜਵਾਬਦੇਹੀ ਯਕੀਨੀ ਕਰਨਾ ਅਤੇ ਸ਼ਰਧਾਲੂਆਂ ਦੇ ਵਿਸ਼ਵਾਸ ਦੀ ਰੱਖਿਆ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਚਿੱਠੀ 'ਚ ਕਿਹਾ ਗਿਆ ਹੈ ਕਿ ਜਾਂਚ 'ਚ ਦੋਸ਼ੀ ਪਾਏ ਜਾਣ ਵਾਲੇ ਸਾਰੇ ਲੋਕਾਂ ਖ਼ਿਲਾਫ਼ ਉਨ੍ਹਾਂ ਦੇ ਅਹੁਦੇ ਜਾਂ ਪ੍ਰਭਾਵ ਦੀ ਪਰਵਾਹ ਕੀਤੇ ਬਿਨਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਚਿੱਠੀ 'ਚ ਕਿਹਾ ਗਿਆ,''ਸਰਕਾਰ ਅਤੇ ਟਰੱਸਟ ਦੀ ਭਰੋਸੇਯੋਗਤਾ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਤੁਸੀਂ ਕਿੰਨੀ ਪਾਰਦਰਸ਼ੀ ਕਾਰਵਾਈ ਕਰਦੇ ਹੋ। ਦੇਸ਼ ਦੀ ਜਨਤਾ ਦੇਖ ਰਹੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
