ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ
Saturday, Jun 06, 2026 - 10:27 AM (IST)
ਬੈਂਗਲੁਰੂ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਕਰਨਾਟਕ ਤੋਂ ਰਾਜ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਰਨਾਟਕ ਦੇ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ, ਸਾਬਕਾ ਮੁੱਖ ਮੰਤਰੀ ਸਿੱਧਰਮਈਆ, ਕਾਂਗਰਸ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਤੇ ਕੇ. ਸੀ. ਵੇਣੂਗੋਪਾਲ ਅਤੇ ਸੂਬਾ ਸਰਕਾਰ ਦੇ ਕਈ ਮੰਤਰੀ ਮੌਜੂਦ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਿਧਾਨ ਸਭਾ ਸਕੱਤਰ ਐੱਮ. ਕੇ. ਵਿਸ਼ਾਲਾਕਸ਼ੀ ਨੂੰ ਸੌਂਪੇ ਗਏ। ਖੜਗੇ ਮੌਜੂਦਾ ਸਮੇਂ ’ਚ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਸੰਸਦ ਦੇ ਉੱਚ ਸਦਨ ’ਚ ਉਨ੍ਹਾਂ ਦਾ ਕਾਰਜਕਾਲ 25 ਜੂਨ ਨੂੰ ਖਤਮ ਹੋ ਰਿਹਾ ਹੈ। ਪਾਰਟੀ ਨੇ ਕਰਨਾਟਕ ਤੋਂ ਰਾਜ ਸਭਾ ਚੋਣਾਂ ਲਈ ਖੜਗੇ ਤੋਂ ਇਲਾਵਾ ਪਵਨ ਖੇੜਾ ਅਤੇ ਮੰਸੂਰ ਅਲੀ ਖਾਨ ਨੂੰ ਮੈਦਾਨ ’ਚ ਉਤਾਰਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
