ਭਾਜਪਾ ਭੜਕਾਊ ਭਾਸ਼ਣਾਂ ਰਾਹੀਂ ਮੂਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ : ਖੜਗੇ

Saturday, Nov 09, 2024 - 06:56 PM (IST)

ਭਾਜਪਾ ਭੜਕਾਊ ਭਾਸ਼ਣਾਂ ਰਾਹੀਂ ਮੂਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ : ਖੜਗੇ

ਨਾਗਪੁਰ (ਏਜੰਸੀ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਗਾਇਆ ਕਿ ਪਾਰਟੀ ਨੇਤਾ ਭੜਕਾਊ ਭਾਸ਼ਣ ਦੇ ਕੇ ਅਤੇ ਝੂਠ ਬੋਲ ਕੇ ਲੋਕਾਂ ਦਾ ਧਿਆਨ ਮੁੱਖ ਮੁੱਦਿਆਂ ਤੋਂ ਭਟਕਾ ਰਹੇ ਹਨ। ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੜਗੇ ਨੇ ਕਿਹਾ ਕਿ ਸੂਬੇ ਨੂੰ ਇਕ ਚੰਗੀ ਸਰਕਾਰ ਦੀ ਲੋੜ ਹੈ ਜੋ ਇਸ ਨੂੰ ਫਿਰ ਤੋਂ ਵਿਕਾਸ ਦੇ ਰਾਹ ’ਤੇ ਲੈ ਜਾਵੇ।

ਇਹ ਵੀ ਪੜ੍ਹੋ: ਬਾਈਡੇਨ ਪ੍ਰਸ਼ਾਸਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਵਧਾਇਆ, ਨਾਟੋ ਨੂੰ ​​ਕੀਤਾ ਮਜ਼ਬੂਤ: ਆਸਟਿਨ

ਉਨ੍ਹਾਂ 20 ਨਵੰਬਰ ਨੂੰ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਗੱਠਜੋੜ ਮਹਾ ਵਿਕਾਸ ਆਘਾੜੀ (ਐੱਮ. ਵੀ. ਏ.) ਦੀ ਜਿੱਤ ਦਾ ਭਰੋਸਾ ਪ੍ਰਗਟਾਇਆ। ਐੱਮ. ਵੀ. ਏ. ਵਿਚ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਅਤੇ ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਸ਼ਾਮਲ ਹਨ। ਖੜਗੇ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ‘ਬੰਟੇਂਗੇ ਤੋ ਕਟੇਂਗੇ’ ਦਾ ਨਾਅਰਾ ਦਿੱਤਾ ਹੈ, ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਏਕ ਹੈਂ ਤੋ ਸੇਫ ਹੈਂ’ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੁਸੀਂ ਆਪਸ ’ਚ ਫੈਸਲਾ ਕਰੋ ਕਿ ਤੁਸੀਂ ਕਿਸ ਦਾ ਨਾਅਰਾ ਅਪਣਾਉਣਾ ਚਾਹੁੰਦੇ ਹੋ- ਯੋਗੀ ਜੀ ਦਾ ਜਾਂ ਮੋਦੀ ਜੀ ਦਾ। ਭਾਜਪਾ ਭੜਕਾਊ ਭਾਸ਼ਣ ਦਿੰਦੀ ਹੈ, ਝੂਠ ਬੋਲਦੀ ਹੈ ਅਤੇ ਲੋਕਾਂ ਦਾ ਧਿਆਨ ਮੁੱਖ ਮੁੱਦਿਆਂ ਤੋਂ ਭਟਕਾਉਂਦੀ ਹੈ।

ਇਹ ਵੀ ਪੜ੍ਹੋ: ਰੂਸੀ ਰਾਸ਼ਟਰਪਤੀ ਪੁਤਿਨ ਨੇ ਪਾਕਿਸਤਾਨ ਦੇ ਕਵੇਟਾ 'ਚ ਹੋਏ ਬੰਬ ਧਮਾਕੇ 'ਤੇ ਪ੍ਰਗਟਾਇਆ ਦੁੱਖ

ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਵਿਦਰਭ ਦੇ 2 ਵੱਡੇ ਨੇਤਾ ਵੱਡੇ ਨਿਵੇਸ਼ ਨੂੰ ਖੇਤਰ ਤੋਂ ਬਾਹਰ ਗੁਜਰਾਤ ’ਚ ਜਾਣ ਤੋਂ ਨਹੀਂ ਰੋਕ ਸਕੇ, ਕਿਉਂਕਿ ਉਨ੍ਹਾਂ ਨੂੰ ਆਪਣੀ ਕੁਰਸੀ ਬਚਾਉਣ ਦੀ ਚਿੰਤਾ ਹੈ ਅਤੇ ਉਨ੍ਹਾਂ ਦਾ ਲੋਕਾਂ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਾਲਾਂਕਿ, ਖੜਗੇ ਨੇ ਕਿਸੇ ਦਾ ਨਾਂ ਨਹੀਂ ਲਿਆ, ਪਰ ਉਨ੍ਹਾਂ ਦਾ ਇਸ਼ਾਰਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲ ਮੰਨਿਆ ਜਾ ਰਿਹਾ ਹੈ, ਜੋ ਭਾਜਪਾ ਦੇ ਸੀਨੀਅਰ ਨੇਤਾ ਹਨ ਅਤੇ ਨਾਗਪੁਰ ਦੇ ਰਹਿਣ ਵਾਲੇ ਹਨ। ਖੜਗੇ ਨੇ ਭਾਜਪਾ ਨੂੰ ਕਿਹਾ ਕਿ ਉਹ ਕਾਂਗਰਸ ਨਾਲ ਬਹਿਸ ਕਰੇ ਅਤੇ ਦੱਸੇ ਕਿ ਉਸ ਦੀ ਸਰਕਾਰ ਨੇ ਪਿਛਲੇ 11 ਸਾਲਾਂ ਵਿੱਚ ਕੀ ਕੰਮ ਕੀਤਾ ਹੈ। ਉਨ੍ਹਾਂ ਕਿਹਾ, “(ਬਹਿਸ ਦੌਰਾਨ) ਅਸੀਂ ਤੁਹਾਨੂੰ ਦੱਸਾਂਗੇ ਕਿ ਅਸੀਂ 55 ਸਾਲਾਂ ਵਿੱਚ ਕੀ ਕੰਮ ਕੀਤਾ ਹੈ।”

ਇਹ ਵੀ ਪੜ੍ਹੋ: ਬ੍ਰਿਟੇਨ 'ਚ ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਘੱਟੋ-ਘੱਟ ਤਨਖ਼ਾਹ 'ਚ ਵਾਧੇ 'ਤੇ ਪ੍ਰਗਟਾਈ ਖੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News