ਮਲਿਕਾਰਜੁਨ ਖੜਗੇ ਹੋਣਗੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ, ਲੈਣਗੇ ਗੁਲਾਮ ਨਬੀ ਆਜ਼ਾਦ ਦੀ ਜਗ੍ਹਾ

Friday, Feb 12, 2021 - 03:45 PM (IST)

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਦਾ ਰਾਜ ਸਭਾ 'ਚ ਬਤੌਰ ਸੰਸਦ ਮੈਂਬਰ ਕਾਰਜਕਾਲ ਖ਼ਤਮ ਹੋ ਰਿਹਾ ਹੈ। ਗੁਲਾਮ ਨਬੀ ਆਜ਼ਾਦ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵੀ ਹਨ, ਅਜਿਹੇ 'ਚ ਆਜ਼ਾਦ ਦੇ ਕਾਰਜਕਾਲ ਦੀ ਸਮਾਪਤੀ ਤੋਂ ਬਾਅਦ ਕਾਂਗਰਸ ਦੇ ਦੂਜੇ ਦਿੱਗਜ ਨੇਤਾ ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਜਾਵੇਗਾ। ਕਾਂਗਰਸ ਵਲੋਂ ਰਾਜ ਸਭਾ ਦੇ ਚੇਅਰਮੈਨ ਨੂੰ ਮਲਿਕਾਰਜੁਨ ਖੜਗੇ ਦਾ ਨਾਮ ਬਤੌਰ ਵਿਰੋਧੀ ਧਿਰ ਦੇ ਨੇਤਾ ਦੇ ਤੌਰ 'ਤੇ ਦੇ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਦਾ ਕਾਰਜਕਾਲ ਸੋਮਵਾਰ ਨੂੰ ਖ਼ਤਮ ਹੋ ਰਿਹਾ ਹੈ। ਅਜਿਹੇ 'ਚ ਮਲਿਕਾਰਜੁਨ ਖੜਗੇ ਗੁਲਾਮ ਨਬੀ ਦੀ ਜਗ੍ਹਾ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ : ਫੇਕ ਨਿਊਜ਼ 'ਤੇ ਸੁਪਰੀਮ ਕੋਰਟ ਸਖ਼ਤ, ਟਵਿੱਟਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ

ਦੱਸਣਯੋਗ ਹੈ ਕਿ ਗੁਲਾਮ ਆਜ਼ਾਦ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਵੁਕ ਵਿਦਾਈ ਦਿੰਦੇ ਹੋਏ ਉਨ੍ਹਾਂ ਨਾਲ ਸਾਂਝੇ ਕੀਤੇ ਕੁਝ ਖ਼ਾਸ ਪਲਾਂ ਦਾ ਜ਼ਿਕਰ ਕੀਤਾ। ਗੁਲਾਮ ਨਬੀ ਨਾਲ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਵੁਕ ਹੋ ਗਏ ਸਨ ਅਤੇ ਆਪਣੇ ਹੰਝੂ ਨਹੀਂ ਰੋਕ ਸਕੇ ਸਨ। ਪੀ.ਐੱਮ. ਮੋਦੀ ਨੇ ਕਿਹਾ ਕਿ ਗੁਲਾਮ ਨਬੀ ਦੀ ਜਗ੍ਹਾ ਨੂੰ ਭਰ ਪਾਉਣਾ ਕਾਫ਼ੀ ਮੁਸ਼ਕਲ ਹੋਵੇਗਾ, ਕਿਉਂਕਿ ਨਾ ਸਿਰਫ਼ ਆਪਣੇ ਦਲ ਬਾਰੇ ਸੋਚਦੇ ਸਨ ਸਗੋਂ ਦੇਸ਼ ਅਤੇ ਰਾਜ ਸਭਾ ਬਾਰੇ ਵੀ ਸੋਚਦੇ ਸਨ। ਦੱਸਣਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਦੇ ਨਾਲ ਪੀ.ਡੀ.ਪੀ. ਸੰਸਦ ਮੈਂਬਰ ਨਜ਼ੀਰ ਅਹਿਮਦ ਲਾਵੇ ਦਾ ਰਾਜ ਸਭਾ ਦਾ ਕਾਰਜਕਾਲ 15 ਫ਼ਰਵਰੀ ਨੂੰ ਖ਼ਤਮ ਹੋ ਰਿਹਾ ਹੈ, ਜਦੋਂ ਕਿ ਭਾਜਪਾ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਮਨਹਾਸ ਅਤੇ ਮੀਰ ਮੁਹੰਮਦ ਫਿਆਜ਼ ਦਾ ਕਾਰਜਕਾਲ 10 ਫ਼ਰਵਰੀ ਨੂੰ ਖ਼ਤਮ ਹੋ ਗਿਆ ਹੈ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਮਹਾਰਾਸ਼ਟਰ 'ਚ 20 ਫਰਵਰੀ ਨੂੰ 'ਕਿਸਾਨ ਮਹਾਪੰਚਾਇਤ' ਨੂੰ ਕਰਨਗੇ ਸੰਬੋਧਨ

ਨੋਟ : ਮਲਿਕਾਰਜੁਨ ਖੜਗੇ ਨੂੰ ਗੁਲਾਮ ਨਬੀ ਆਜ਼ਾਦ ਦੀ ਜਗ੍ਹਾ ਰਾਜ ਸਭਾ 'ਚ ਵਿਰੋਧੀ ਨੇਤਾ ਬਣਾਉਣ ਬਾਰੇ ਕੀ ਹੈ ਤੁਹਾਡੀ ਰਾਏ


DIsha

Content Editor

Related News