ਖੜਗੇ ਨੇ PM ਮੋਦੀ ''ਤੇ ਵਿੰਨ੍ਹਿਆ ਨਿਸ਼ਾਨਾ, 71 ਹਜ਼ਾਰ ਨਿਯੁਕਤੀ ਪੱਤਰ ਵੰਡਣੇ ਸਿਰਫ਼ ''ਚੋਣ ਸਟੰਟ''

Tuesday, Nov 22, 2022 - 03:39 PM (IST)

ਨਵੀਂ ਦਿੱਲੀ (ਵਾਰਤਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਦੇ ਅਧੀਨ ਨਵੇਂ ਨਿਯੁਕਤ ਕਰਮੀਆਂ ਨੂੰ 71 ਹਜ਼ਾਰ ਨਿਯੁਕਤੀ ਪੱਤਰ ਵੰਡਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਇਸ ਨੂੰ 'ਚੋਣ ਸਟੰਟ' ਕਰਾਰ ਦਿੱਤਾ। ਖੜਗੇ ਨੇ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਸੰਦਰਭ 'ਚ ਟਵੀਟ ਕੀਤਾ,''ਪੀ.ਐੱਮ. ਵੋਟਰਾਂ ਨੂੰ 'ਗੁੰਮਰਾਹ' ਕਰਨ ਲਈ 71 ਹਜ਼ਾਰ ਨੌਕਰੀ ਪੱਤਰ ਵੰਡ ਰਹੇ ਹਨ।'' ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ 'ਚ 30 ਲੱਖ ਅਹੁਦੇ ਖ਼ਾਲੀ ਹੋਣ ਦਾ ਦਾਅਵਾ ਕਰਦੇ ਹੋਏ ਕਿਹਾ,''ਪ੍ਰਧਾਨ ਮੰਤਰੀ ਦੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। 8 ਸਾਲ 'ਚ 16 ਕਰੋੜ ਨੌਕਰੀਆਂ ਦਿੱਤੀਆਂ ਜਾਣੀਆਂ ਸਨ ਪਰ ਇਹ ਸਿਰਫ਼ 'ਚੋਣ ਸਟੰਟ' ਹੈ, ਜਿਸ 'ਚ ਸਿਰਫ਼ ਹਜ਼ਾਰਾਂ ਨੂੰ ਰੁਜ਼ਗਾਰ ਮਿਲਿਆ।''

ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਰਾਸ਼ਟਰ ਦੀ ਵੱਡੀ ਤਾਕਤ ਦੱਸਦੇ ਹੋਏ PM ਮੋਦੀ ਨੇ ਸੌਂਪੇ 71 ਹਜ਼ਾਰ ਨਿਯੁਕਤੀ ਪੱਤਰ

ਹਾਲ ਹੀ 'ਚ ਕਾਂਗਰਸ ਪ੍ਰਧਾਨ ਖੜਗੇ ਨੇ ਇੱਥੇ ਪਾਰਟੀ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸੱਤਾਧਾਰੀ ਸਰਕਾਰ 'ਤੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਲਈ ਕੋਈ ਕਦਮ ਨਹੀਂ ਉਠਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿਰਫ਼ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਭਾਜਪਾ ਸਰਕਾਰ ਨੇ ਇਸ ਦਿਸ਼ਾ 'ਚ ਕੋਈ ਕਦਮ ਨਹੀਂ ਉਠਾਇਆ ਹੈ। ਦੱਸਣਯੋਗ ਹੈ ਕਿ ਗੁਜਰਾਤ 'ਚ ਪਹਿਲੇ ਪੜਾਅ ਦੀ ਚੋਣ ਇਕ ਦਸੰਬਰ ਨੂੰ 89 ਵਿਧਾਨ ਸਭਾ ਖੇਤਰਾਂ 'ਚ ਅਤੇ ਦੂਜੇ ਪੜਾਅ 'ਚ 93 ਸੀਟਾਂ 'ਤੇ 5 ਦਸੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News