ਕਲਯੁੱਗੀ ਮਾਮੇ ਨੇ ਚਾਕੂ ਮਾਰ-ਮਾਰ ਕੀਤਾ ਭਤੀਜੇ ਦਾ ਕਤਲ

Thursday, Aug 22, 2024 - 05:17 PM (IST)

ਨੈਸ਼ਨਲ ਡੈਸਕ : ਬਿਹਾਰ ਦੇ ਪਟਨਾ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਮਾਮੂਲੀ ਝਗੜੇ ਕਾਰਨ ਮਾਮੇ ਨੇ ਆਪਣੇ ਭਤੀਜੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਚਾਚਾ ਘਰੋਂ ਫ਼ਰਾਰ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਮਾਮਾ ਗੁੱਡੂ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਫੈਕਟਰੀ 'ਚ ਵੱਡਾ ਧਮਾਕਾ, ਦਰਜਨਾਂ ਕਰਮਚਾਰੀ ਫਸੇ, ਹੁਣ ਤੱਕ ਮਿਲੀਆਂ 4 ਲਾਸ਼ਾਂ

ਇਹ ਘਟਨਾ ਪਟਨਾ ਦੇ ਖਾਜੇਕਲਾ ਥਾਣਾ ਖੇਤਰ ਦੀ ਹੈ। ਬੀਤੀ 21 ਅਗਸਤ ਦੀ ਰਾਤ ਨੂੰ ਘਸਿਆਰੀ ਗਲੀ ਵਿੱਚ ਮਾਮੂਲੀ ਝਗੜੇ ਦੌਰਾਨ ਗੁੱਡੂ ਕੁਮਾਰ ਨੇ ਆਪਣੇ ਭਤੀਜੇ ’ਤੇ ਚਾਕੂ ਨਾਲ ਕਈ ਵਾਰ ਕੀਤੇ। ਇਸ ਹਮਲੇ ਵਿੱਚ ਭਤੀਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਪਟਨਾ ਦੇ ਨਾਲੰਦਾ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ ਰਿਟਾਇਰਡ ਫੌਜੀ ਨੇ ਸ਼ਰਾਬ ਪੀ ਪੁੱਤਰ ਨੂੰ ਮਾਰੀ ਗੋਲੀ, ਹੋਈ ਮੌਤ, ਵਜ੍ਹਾ ਸੁਣ ਹੋ ਜਾਵੋਗੇ ਹੈਰਾਨ

ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਬੇਹੱਦ ਦੁਖੀ ਹਨ ਅਤੇ ਉਹਨਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ। ਇਲਾਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਖਾਜੇਕਲਾ ਥਾਣਾ ਦੇ ਮੁਖੀ ਪ੍ਰਭਾਤ ਰੰਜਨ ਸਕਸੈਨਾ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨੇ ਆਪਣੇ ਭਤੀਜੇ ਦਾ ਚਾਕੂ ਮਾਰ-ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ  ਅਤੇ ਦੋਸ਼ੀ ਮਾਮੇ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News