ਕੋਲਕਾਤਾ ਕਾਂਡ ’ਤੇ ਘਿਰੀ ਮਮਤਾ, ਕਿਹਾ-ਡਾਕਟਰ ਦੇ ਪਰਿਵਾਰ ਨੂੰ ਨਹੀਂ ਕੀਤੀ ਪੈਸੇ ਦੀ ਪੇਸ਼ਕਸ਼
Tuesday, Sep 10, 2024 - 10:19 AM (IST)
ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਪਿਛਲੇ ਮਹੀਨੇ ਕੋਲਕਾਤਾ ਦੇ ਇਕ ਸਰਕਾਰੀ ਹਸਪਤਾਲ ਵਿਚ ਇਕ ਡਾਕਟਰ ਨਾਲ ਕਥਿਤ ਜਬਰ-ਜ਼ਨਾਹ ਅਤੇ ਹੱਤਿਆ ਨੂੰ ਲੈ ਕੇ ਲੋਕਾਂ ਦੇ ਰੋਸ ਨੂੰ ਲੈ ਕੇ ਕੇਂਦਰ ਸਾਜ਼ਿਸ਼ ਰਚ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਵਿਚ ਕੁਝ ਖੱਬੇਪੱਖੀ ਪਾਰਟੀਆਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਦੱਸ ਦੇਈਏ ਕਿ ਸੂਬਾ ਸਕੱਤਰੇਤ ਨਬੰਨਾ ਵਿਖੇ ਇਕ ਪ੍ਰਸ਼ਾਸਕੀ ਸਮੀਖਿਆ ਮੀਟਿੰਗ ਵਿਚ ਬੋਲਦਿਆਂ ਮਮਤਾ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਮਰਹੂਮ ਡਾਕਟਰ ਦੇ ਮਾਪਿਆਂ ਨੂੰ ਕਦੇ ਪੈਸਿਆਂ ਦੀ ਪੇਸ਼ਕਸ਼ ਨਹੀਂ ਕੀਤੀ। ਇਹ ਬਦਨਾਮ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਆਪਣੀ ਬੇਟੀ ਦੀ ਯਾਦ ਵਿਚ ਕੁਝ ਕਰਨਾ ਚਾਹੁੰਦੇ ਹਨ ਤਾਂ ਸਾਡੀ ਸਰਕਾਰ ਉਨ੍ਹਾਂ ਦੇ ਨਾਲ ਹੈ। ਮੈਂ ਜਾਣਦੀ ਹਾਂ ਕਿ ਕਦੋਂ ਕੀ ਬੋਲਣਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਗੁਆਂਢੀ ਦੇਸ਼ ’ਚ ਉਥਲ-ਪੁਥਲ ਦਾ ਫਾਇਦਾ ਚੁੱਕ ਰਹੇ ਹਨ। ਉਹ ਭੁੱਲ ਗਏ ਹਨ ਭਾਰਤ ਅਤੇ ਬੰਗਲਾਦੇਸ਼ ਵੱਖਰੇ-ਵੱਖਰੇ ਦੇਸ਼ ਹਨ। ਉਨ੍ਹਾਂ ਲੋਕਾਂ ਨੂੰ ਦੁਰਗਾ ਪੂਜਾ ਦੇ ਨੇੜੇ ਆਉਣ ’ਤੇ ‘ਜਸ਼ਨਾਂ ’ਤੇ ਵਾਪਸ ਜਾਣ’ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ - ਮੁੜ ਵਾਪਰੀ ਸ਼ਰਮਨਾਕ ਘਟਨਾ : 15 ਸਾਲਾ ਕੁੜੀ ਨਾਲ ਦਰਿੰਦਗੀ, ਸੜਕ 'ਤੇ ਮਿਲੀ ਬੇਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8