SIR ਨੂੰ ਲੈ ਕੇ ਚੋਣ ਕਮਿਸ਼ਨ ’ਤੇ ਭੜਕੀ ਮਮਤਾ, ਮੀਟਿੰਗ ਵਿਚਾਲੇ ਛੱਡ ਕੇ ਨਿਕਲੀ

Tuesday, Feb 03, 2026 - 07:36 AM (IST)

SIR ਨੂੰ ਲੈ ਕੇ ਚੋਣ ਕਮਿਸ਼ਨ ’ਤੇ ਭੜਕੀ ਮਮਤਾ, ਮੀਟਿੰਗ ਵਿਚਾਲੇ ਛੱਡ ਕੇ ਨਿਕਲੀ

ਨਵੀਂ ਦਿੱਲੀ (ਭਾਸ਼ਾ) - ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇੱਥੇ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (SIR) ਮਾਮਲੇ ’ਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨਾਲ ਹੋਈ ਬੈਠਕ ’ਚ ਉਠਾਏ ਗਏ ਮੁੱਦਿਆਂ ’ਤੇ ਕਮਿਸ਼ਨ ਦੇ ਉੱਚ ਅਧਿਕਾਰੀਆਂ ਦੀ ਪ੍ਰਤੀਕਿਰਿਆ ਸੁਣੇ ਬਿਨਾਂ ਹੀ ਨਾਰਾਜ਼ ਹੋ ਕੇ ਚਲੀ ਗਈ। ਅਧਿਕਾਰੀਆਂ ਅਨੁਸਾਰ, ਗਿਆਨੇਸ਼ ਕੁਮਾਰ ਨੇ ਤ੍ਰਿਣਮੂਲ ਕਾਂਗਰਸ (TMC) ਦੇ ਆਗੂਆਂ ਨੂੰ ਕਿਹਾ ਕਿ ‘ਕਾਨੂੰਨ ਦਾ ਸ਼ਾਸਨ ਸਭ ਤੋਂ ਉੱਪਰ ਰਹੇਗਾ’ ਅਤੇ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨ ਅਤੇ ਚੋਣ ਕਮਿਸ਼ਨ ਦੀਆਂ ਸ਼ਕਤੀਆਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Gold-Silver Price: ਬਜਟ ਤੋਂ ਪਹਿਲਾਂ ਚਾਂਦੀ 1 ਲੱਖ ਤੇ ਸੋਨਾ 42 ਹਜ਼ਾਰ ਰੁਪਏ ਸਸਤਾ

ਇਸ ਤੋਂ ਪਹਿਲਾਂ, ਬੈਠਕ ਤੋਂ ਬਾਹਰ ਨਿਕਲਣ ਮਗਰੋਂ ਮਮਤਾ ਨੇ ਚੋਣ ਕਮਿਸ਼ਨ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਸ ’ਤੇ ਭਾਜਪਾ ਦਾ ‘ਦਲਾਲ’ ਹੋਣ ਦਾ ਦੋਸ਼ ਲਾਇਆ। ਤ੍ਰਿਣਮੂਲ ਸੁਪਰੀਮੋ ਨੇ ਮੁੱਖ ਚੋਣ ਕਮਿਸ਼ਨਰ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਤੁਹਾਡਾ ਹਾਲ ਧਨਖੜ (ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ) ਵਰਗਾ ਹੋਵੇਗਾ। ਮਮਤਾ ਬੈਨਰਜੀ ਨੇ ਕਿਹਾ, “ਮੈਂ ਅਜਿਹਾ ਹੰਕਾਰੀ ਅਤੇ ਝੂਠਾ ਚੋਣ ਕਮਿਸ਼ਨਰ ਕਦੇ ਨਹੀਂ ਦੇਖਿਆ।” ਪਾਰਟੀ ਅਨੁਸਾਰ ‘ਵਿਰੋਧ’ ਦੇ ਪ੍ਰਤੀਕ ਵਜੋਂ ਕਾਲੀ ਸ਼ਾਲ ਪਹਿਨੇ ਮਮਤਾ ਬੈਨਰਜੀ ਨੇ ‘ਐੱਸ. ਆਈ. ਆਰ.-ਪ੍ਰਭਾਵਿਤ’ ਕੁਝ ਪਰਿਵਾਰਾਂ ਅਤੇ ਪਾਰਟੀ ਆਗੂਆਂ ਨਾਲ ਇੱਥੇ ਮੁੱਖ ਚੋਣ ਕਮਿਸ਼ਨਰ ਕੁਮਾਰ ਅਤੇ ਹੋਰ ਚੋਣ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!

ਮਮਤਾ ਨੇ ਕਿਹਾ ਕਿ ਐੱਸ. ਆਈ. ਆਰ. ਦੌਰਾਨ 58 ਲੱਖ ਵੋਟਰਾਂ ਦੇ ਨਾਂ ਬਿਨਾਂ ਉਚਿਤ ਪ੍ਰਕਿਰਿਆ ਦੇ ਸੂਚੀ ’ਚੋਂ ਹਟਾ ਦਿੱਤੇ ਗਏ ਹਨ। ਮਮਤਾ ਵੱਲੋਂ ਉਠਾਏ ਗਏ ਸਾਰੇ ਬਿੰਦੂਆਂ ਨੂੰ ਸੀ. ਈ. ਸੀ. ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਐੱਸ. ਐੱਸ. ਸੰਧੂ ਅਤੇ ਵਿਵੇਕ ਜੋਸ਼ੀ ਨੇ ਨੋਟ ਕੀਤਾ। ਇਕ ਅਧਿਕਾਰੀ ਨੇ ਕਿਹਾ, “ਜਦੋਂ ਸੀ. ਈ. ਸੀ. ਨੇ ਜਵਾਬ ਦੇਣਾ ਸ਼ੁਰੂ ਕੀਤਾ, ਤਾਂ ਤ੍ਰਿਣਮੂਲ ਆਗੂਆਂ ਨੇ ਕਈ ਵਾਰ ਵਿਚਾਲੇ ਦਖ਼ਲ ਦਿੱਤਾ। ਮਮਤਾ ਬੈਨਰਜੀ ਨਾਰਾਜ਼ ਸੀ ਅਤੇ ਗੁੱਸੇ ’ਚ ਬੈਠਕ ਛੱਡ ਕੇ ਚਲੀ ਗਈ।”

ਦਿੱਲੀ ਪੁਲਸ ਨਾਲ ਵੀ ਭਿੜੀ ਮਮਤਾ ਬੈਨਰਜੀ
ਮਮਤਾ ਬੈਨਰਜੀ ਦੀ ਦਿੱਲੀ ਦੇ ਚਾਣਕਿਆਪੁਰੀ ’ਚ ਸਥਿਤ ‘ਬੰਗ ਭਵਨ’ ਦੇ ਬਾਹਰ ਤਾਇਨਾਤ ਦਿੱਲੀ ਪੁਲਸ ਦੇ ਸੁਰੱਖਿਆ ਕਰਮਚਾਰੀਆਂ ਨਾਲ ਬਹਿਸ ਹੋਈ ਅਤੇ ਉਨ੍ਹਾਂ ਨੇ ਆਪਣੇ ਸੂਬੇ ’ਚ ਵੋਟਰ ਸੂਚੀਆਂ ਦੇ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਤੋਂ ਪ੍ਰਭਾਵਿਤ ਪਰਿਵਾਰਾਂ ਦੇ ਸ਼ੋਸ਼ਣ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਬੰਗ ਭਵਨ ਦੇ ਆਸ-ਪਾਸ ਸੁਰੱਖਿਆ ਵਧਾ ਦਿੱਤੀ ਗਈ। ਮਮਤਾ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਦੇ ਸਾਹਮਣੇ ਆਪਣੇ ਮੁੱਦੇ ਉਠਾਉਣ ਲਈ ਬੰਗਾਲ ਤੋਂ ਲੋਕ ਆਏ ਹਨ, ਪਰ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ‘ਬੰਗ ਭਵਨ’ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ’ਚ ਪੁਲਸ ਕਰਮਚਾਰੀਆਂ ਦੀ ਤਾਇਨਾਤੀ ’ਤੇ ਸਵਾਲ ਉਠਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News