ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ ''ਚੋਂ ਸ਼ੱਕੀ ਹਾਲਾਤ ''ਚ ਮਿਲੀ ਲਾਸ਼

Wednesday, Sep 02, 2026 - 08:02 AM (IST)

ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ ''ਚੋਂ ਸ਼ੱਕੀ ਹਾਲਾਤ ''ਚ ਮਿਲੀ ਲਾਸ਼

ਕੋਲਕਾਤਾ (ਏਜੰਸੀ) - ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੀ ਭਤੀਜੀ ਬ੍ਰਿਸ਼ਟੀ ਮੁਖਰਜੀ ਦੀ ਲਾਸ਼ ਮੰਗਲਵਾਰ ਵਾਲੇ ਦਿਨ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ’ਚ ਆਪਣੇ ਘਰ ’ਚ ਫਾਹੇ ਨਾਲ ਲਟਕਦੀ ਹੋਈ ਮਿਲੀ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਦੌਰਾਨ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਮਤਾ ਦੇ ਮਮੇਰੇ ਭਰਾ ਨਿਹਾਰ ਮੁਖਰਜੀ ਦੀ ਧੀ ਬ੍ਰਿਸ਼ਟੀ (28) ਦੀ ਲਾਸ਼ ਮੰਗਲਵਾਰ ਦੁਪਹਿਰ ਰਾਮਪੁਰਹਾਟ ਦੇ ਕੁਸੁੰਬਾ ਪਿੰਡ ’ਚ ਉਨ੍ਹਾਂ ਦੇ ਘਰ ਦੀ ਦੂਜੀ ਮੰਜ਼ਿਲ ਦੇ ਇਕ ਕਮਰੇ ’ਚੋਂ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਮਿਲੀ ਜਾਣਕਾਰੀ ਮੁਤਾਬਕ ਮਮਤਾ ਦੇ ਮਮੇਰੇ ਭਰਾ ਨਿਹਾਰ ਮੁਖਰਜੀ ਰਾਮਪੁਰਹਾਟ-ਪਹਿਲੇ ਬਲਾਕ ਦੇ ਤ੍ਰਿਣਮੂਲ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਪੁਲਸ ਅਧਿਕਾਰੀ ਨੇ ਕਿਹਾ, ‘‘ਬ੍ਰਿਸ਼ਟੀ ਮੁਖਰਜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਹੋਰ ਕਾਨੂੰਨੀ ਪ੍ਰਕਿਰਿਆਵਾਂ ਦੇ ਪੂਰਾ ਹੋਣ ਤੋਂ ਬਾਅਦ ਹੀ ਚੱਲ ਸਕੇਗਾ।’’ ਇਕ ਹੋਰ ਪੁਲਸ ਅਧਿਕਾਰੀ ਨੇ ਕਿਹਾ, ‘‘ਇਹ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ। ਮੌਤ ਦੇ ਸਹੀ ਕਾਰਨ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।’’

ਇਹ ਵੀ ਪੜ੍ਹੋ : ਆਟੋ-ਰਿਕਸ਼ਾ ਤੇ ਟੈਕਸੀ ਦੇ ਕਿਰਾਏ 'ਚ ਵਾਧਾ, ਸਫ਼ਰ ਕਰਨ ਤੋਂ ਪਹਿਲਾਂ ਮੁੰਬਈ ਵਾਲੇ ਪੜ੍ਹ ਲੈਣ ਇਹ ਖ਼ਬਰ

ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਚਲੀ ਗਈ ਸੀ ਨੌਕਰੀ
ਪਰਿਵਾਰਕ ਮੈਂਬਰਾਂ ਅਨੁਸਾਰ, ਬ੍ਰਿਸ਼ਟੀ ਮੁਖਰਜੀ ਪਿਛਲੇ ਕੁਝ ਸਾਲਾਂ ਤੋਂ ਡਿਪ੍ਰੈਸ਼ਨ ਨਾਲ ਜੂਝ ਰਹੀ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ ਕਥਿਤ ਭ੍ਰਿਸ਼ਟਾਚਾਰ ਕਾਰਨ ਭਰਤੀ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਉਸ ਦੀ ਨੌਕਰੀ ਚਲੀ ਗਈ ਸੀ। ਬ੍ਰਿਸ਼ਟੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਤਲਾਕ ਦੀ ਪ੍ਰਕਿਰਿਆ ’ਚੋਂ ਲੰਘ ਰਹੀ ਸੀ, ਜਿਸ ਨਾਲ ਹਾਲ ਹੀ ਦੇ ਮਹੀਨਿਆਂ ’ਚ ਉਸ ਦੀ ਪ੍ਰੇਸ਼ਾਨੀ ਹੋਰ ਵਧ ਗਈ ਸੀ।

ਇਹ ਵੀ ਪੜ੍ਹੋ : ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News