ਮਮਤਾ ਬੈਨਰਜੀ ਦੇ ਬਿਆਨ ’ਤੇ ਵਿਵਾਦ, ਵਕੀਲ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ

Friday, Jun 05, 2026 - 07:30 AM (IST)

ਮਮਤਾ ਬੈਨਰਜੀ ਦੇ ਬਿਆਨ ’ਤੇ ਵਿਵਾਦ, ਵਕੀਲ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ

ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਹਾਲੀਆ ਬਿਆਨਾਂ ਨੂੰ ਲੈ ਕੇ ਇਕ ਵਕੀਲ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀਆਂ ਕੁਝ ਟਿੱਪਣੀਆਂ ਦੇਸ਼ ਦੀ ਪ੍ਰਭੂਸੱਤਾ, ਜਨਤਕ ਵਿਵਸਥਾ ਅਤੇ ਸੰਵਿਧਾਨਕ ਸੰਸਥਾਵਾਂ ਦੇ ਅਕਸ ਲਈ ਨੁਕਸਾਨਦੇਹ ਹਨ। ਪੁਲਸ ਅਧਿਕਾਰੀਆਂ ਅਨੁਸਾਰ, ਇਹ ਸ਼ਿਕਾਇਤ ਕਲਕੱਤਾ ਹਾਈ ਕੋਰਟ ਦੀ ਜਲਪਾਈਗੁੜੀ ਸਰਕਟ ਬੈਂਚ ਨਾਲ ਜੁੜੀ ਵਕੀਲ ਰਿੰਕੂ ਚੈਟਰਜੀ ਸਿੰਘ ਨੇ ਸਿਲੀਗੁੜੀ ਦੇ ਸਾਈਬਰ ਪੁਲਸ ਥਾਣੇ ਵਿਚ ਦਰਜ ਕਰਵਾਈ ਹੈ।

ਪੜ੍ਹੋ ਇਹ ਵੀ - ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਮਮਤਾ ਬੈਨਰਜੀ ਨੇ ਵੱਖ-ਵੱਖ ਜਨਤਕ ਪ੍ਰੋਗਰਾਮਾਂ, ਸਿਆਸੀ ਮੰਚਾਂ ਅਤੇ ਮੀਡੀਆ ਨਾਲ ਗੱਲਬਾਤ ਦੌਰਾਨ ਚੋਣ ਕਮਿਸ਼ਨ ਅਤੇ ਚੋਣ ਡਿਊਟੀ ’ਤੇ ਤਾਇਨਾਤ ਹਥਿਆਰਬੰਦ ਫੋਰਸਾਂ ਵਰਗੀਆਂ ਸੰਵਿਧਾਨਕ ਸੰਸਥਾਵਾਂ ਬਾਰੇ ਕਥਿਤ ਤੌਰ ’ਤੇ ਭੜਕਾਊ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਦੀ ਨਿਰਪੱਖਤਾ ਤੇ ਭਰੋਸੇਯੋਗਤਾ ’ਤੇ ਸਵਾਲ ਉਠਾਏ। ਵਕੀਲ ਨੇ ਆਪਣੀ ਸ਼ਿਕਾਇਤ ਵਿਚ ਇਹ ਵੀ ਦਾਅਵਾ ਕੀਤਾ ਕਿ 2 ਜੂਨ ਨੂੰ ਕੋਲਕਾਤਾ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਮਮਤਾ ਬੈਨਰਜੀ ਨੇ ਗੁਆਂਢੀ ਦੇਸ਼ ਬੰਗਲਾਦੇਸ਼ ਵਿਚ ਇਕ ਸਿਆਸੀ ਆਗੂ ਦੀ ਹੱਤਿਆ ਦਾ ਜ਼ਿਕਰ ਕੀਤਾ।

ਪੜ੍ਹੋ ਇਹ ਵੀ - ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ ਪੁਲਸ ਨੇ 2 ਘੰਟਿਆਂ 'ਚ ਮੁਲਜ਼ਮ ਦਾ ਕਰ 'ਤਾ ਐਨਕਾਊਂਟਰ

ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਸਬੰਧਤ ਟਿੱਪਣੀ ਕੀਤੀ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਅਜਿਹੇ ਬਿਆਨ ਭਾਰਤ ਦੇ ਅੰਤਰਰਾਸ਼ਟਰੀ ਅਕਸ ਅਤੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਫਿਲਹਾਲ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵੱਲੋਂ ਇਸ ਨਵੀਂ ਸ਼ਿਕਾਇਤ ’ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਸ਼ਿਕਾਇਕ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੜ੍ਹੋ ਇਹ ਵੀ - IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News