ਮਮਤਾ ਦਾ BJP ''ਤੇ ਪਲਟਵਾਰ, ਕਿਹਾ- ''ਬੰਗਾਲ ਨੂੰ ਵੀ ਬੰਗਲਾਦੇਸ਼ ਬਣਾਉਣਾ ਚਾਹੁੰਦੀ ਹੈ ਵਿਰੋਧੀ ਧਿਰ''

Wednesday, Aug 14, 2024 - 09:40 PM (IST)

ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਟ੍ਰੇਨੀ ਡਾਕਟਰ ਦੇ ਕਥਿਤ ਜਬਰ-ਜ਼ਨਾਹ ਤੋਂ ਬਾਅਦ ਕਤਲ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੇ ਕਲਕੱਤਾ ਹਾਈ ਕੋਰਟ ਦੇ ਹੁਕਮ ਦਾ ਬੁੱਧਵਾਰ ਨੂੰ ਸਵਾਗਤ ਕੀਤਾ।

ਬੈਨਰਜੀ ਨੇ ਵਿਰੋਧੀ ਧਿਰ ਸੀ. ਪੀ. ਆਈ. (ਐੱਮ) ਅਤੇ ਭਾਜਪਾ ’ਤੇ ਇਸ ਘਟਨਾ ਦਾ ਸਿਆਸੀਕਰਨ ਕਰਨ ਅਤੇ ਬੰਗਲਾਦੇਸ਼ ਵਾਂਗ ਇੱਥੇ ਵੀ ਵਿਦਿਆਰਥੀ ਅੰਦੋਲਨ ਨੂੰ ਭੜਕਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਕੰਮ ਦਾ ਬਾਈਕਾਟ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕੰਮ ’ਤੇ ਵਾਪਸ ਪਰਤ ਆਉਣ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਨੂੰ ਲੈ ਕੇ ਰਾਜ ਦੀ ਮਮਤਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਾਇਆ ਕਿ ਬੰਗਾਲ ਵਿੱਚ ਅਪਰਾਧੀਆਂ ਨੂੰ ਬਚਾਇਆ ਜਾ ਰਿਹਾ ਹੈ। ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਦੀ ਹੱਤਿਆ ਦੀ ਘਟਨਾ ਤੋਂ ਬਾਅਦ ਉੱਥੇ ਸ਼ੁਰੂ ਹੋਏ ਮੁਰੰਮਤ ਦੇ ਕੰਮ ਨੂੰ ਲੈ ਕੇ ਸਬੂਤਾਂ ਨਾਲ ਛੇੜਛਾੜ ਅਤੇ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 


Rakesh

Content Editor

Related News