ਮਮਤਾ ਬੈਨਰਜੀ ਨੇ ਬੰਗਾਲ 'ਚ ਲੋਕਾਂ ਦੇ ਆਧਾਰ ਕਾਰਡ ਬੰਦ ਕਰਨ ਨੂੰ ਲੈ ਕੇ PM ਮੋਦੀ 'ਤੇ ਲਾਇਆ ਦੋਸ਼
Monday, Feb 19, 2024 - 10:47 PM (IST)
ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪੀਐਮ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਪੱਛਮੀ ਬੰਗਾਲ ਵਿੱਚ ਜ਼ਿਆਦਾਤਰ ਮਤੂਆ ਭਾਈਚਾਰੇ ਨਾਲ ਸਬੰਧਤ ਲੋਕਾਂ ਦੇ ਆਧਾਰ ਕਾਰਡਾਂ ਨੂੰ ਬੰਦ ਕਰਨ ਦੀ ਗੱਲ ਕੀਤੀ। ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੰਗਾਲ ਦੇ ਲੋਕਾਂ ਦੇ ਆਧਾਰ ਕਾਰਡ ਬੰਦ ਕੀਤੇ ਜਾ ਰਹੇ ਹਨ। ਸੀਐਮ ਮਮਤਾ ਬੈਨਰਜੀ ਨੇ ਪੱਤਰ ਲਿਖ ਕੇ ਆਧਾਰ ਕਾਰਡ ਨੂੰ ਡਿਐਕਟੀਵੇਟ ਕਰਨ ਦਾ ਕਾਰਨ ਜਾਣਨਾ ਚਾਹਿਆ। ਬੈਨਰਜੀ ਨੇ ਕਿਹਾ ਕਿ ਇਸ ਕਦਮ ਨੇ ਬੰਗਾਲ ਦੇ ਲੋਕਾਂ ਵਿੱਚ "ਰੋਹ" ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨੂੰ ‘ਡੀਐਕਟੀਵੇਟ’ ਕਰਨ ਦੀ ਇਹ ਕਵਾਇਦ ਨਿਯਮਾਂ ਦੇ ਵਿਰੁੱਧ ਹੈ ਅਤੇ ਕੁਦਰਤੀ ਨਿਆਂ ਦੀ ਘੋਰ ਉਲੰਘਣਾ ਹੈ।
ਇਹ ਵੀ ਪੜ੍ਹੋ - ਲੋਕਤੰਤਰ ਦੀ ਗੱਲ ਕਰਨ ਵਾਲੇ PM ਮੋਦੀ ਦੇ ਰਾਜ 'ਚ ਕਿਸਾਨਾਂ 'ਤੇ ਢਾਹਿਆ ਜਾ ਰਿਹੈ ਤਸ਼ੱਦਦ: ਡੱਲੇਵਾਲ
I vehemently condemn the reckless deactivation of Aadhaar cards, particularly targeting SC, ST and OBC communities in West Bengal.
— Mamata Banerjee (@MamataOfficial) February 19, 2024
The Centre's unilateral decision to deactivate Aadhaar cards without any prior investigation or consultation with the State Govt. is a sinister plot… pic.twitter.com/iXttP9Uako
ਪੀਐਮ ਮੋਦੀ ਨੂੰ ਲਿਖੀ ਚਿੱਠੀ
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਲਿਖਿਆ ਹੈ ਕਿ “ਮੈਂ ਤੁਹਾਡੇ ਧਿਆਨ ਵਿੱਚ ਪੱਛਮੀ ਬੰਗਾਲ ਵਿੱਚ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਓਬੀਸੀ ਭਾਈਚਾਰਿਆਂ ਦੇ ਆਧਾਰ ਕਾਰਡਾਂ ਨੂੰ ਅੰਨ੍ਹੇਵਾਹ ਬੰਦ ਕਰਨ ਦੀ ਗੰਭੀਰ ਪ੍ਰਕਿਰਤੀ ਦੀ ਅਚਾਨਕ ਘਟਨਾ ਵੱਲ ਧਿਆਨ ਦਿਵਾਉਣਾ ਚਾਹੁੰਦੀ ਹਾਂ।” ਤ੍ਰਿਣਮੂਲ ਕਾਂਗਰਸ ਮੁਖੀ ਨੇ ਲਿਖਿਆ, “ਮੈਂ ਬਿਨਾਂ ਕੋਈ ਕਾਰਨ ਦੱਸੇ ਆਧਾਰ ਕਾਰਡ ਨੂੰ ਅਚਾਨਕ ਬੰਦ ਕਰਨ ਦਾ ਕਾਰਨ ਜਾਣਨਾ ਚਾਹੁੰਦਾ ਹਾਂ। ਕੀ ਇਹ ਲਾਭਪਾਤਰੀਆਂ ਨੂੰ ਲਾਭ ਤੋਂ ਵਾਂਝੇ ਕਰਨ ਲਈ ਹੈ ਜਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਵਿੱਚ ਦਹਿਸ਼ਤ ਦੀ ਸਥਿਤੀ ਪੈਦਾ ਕਰਨ ਲਈ?
ਇਹ ਵੀ ਪੜ੍ਹੋ - ਕਿਸਾਨਾਂ ਨੇ ਖਾਰਿਜ਼ ਕਰ 'ਤਾ ਸਰਕਾਰ ਦਾ ਪ੍ਰਸਤਾਵ, 21 ਫਰਵਰੀ ਨੂੰ ਕਰਨਗੇ ਦਿੱਲੀ ਕੂਚ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e