ਟਰੈਕ‍ਟਰ ਰੈਲੀ ਦੌਰਾਨ ਹੋਈ ਹਿੰਸਾ ਲਈ ਕੇਂਦਰ ਦਾ ਤਾਨਾਸ਼ਾਹੀ ਰਵੱਈਆ ਜ਼ਿੰਮੇਦਾਰ: ਮਮਤਾ ਬੈਨਰਜੀ

Wednesday, Jan 27, 2021 - 01:30 AM (IST)

ਕੋਲਕਾਤਾ - ਖੇਤੀਬਾੜੀ ਬਿੱਲ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿੱਚ ਕਿਸਾਨਾਂ ਵੱਲੋਂ ਕੱਢੀ ਗਈ ਟਰੈਕ‍ਟਰ ਰੈਲੀ ਵਿੱਚ ਜੋ ਹਿੰਸਾ ਵਾਪਰੀ ਉਸ ਨੂੰ ਲੈ ਕੇ ਰਾਜਨੀਤੀ ਵੀ ਤੇਜ਼ ਹੋ ਗਈ ਹੈ। ਰਾਜਨੀਤਕ ਦਲ ਇੱਕ ਦੂਜੇ 'ਤੇ ਦੋਸ਼ ਲਗਾ ਰਹੇ ਹਨ। ਇਸ ਕੜੀ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਸਾਨ ਟਰੈਕਟਰ ਰੈਲੀ ਦੌਰਾਨ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਮਮਤਾ ਨੇ ਕਿਹਾ ਕਿ ਦਿੱਲੀ ਦੀਆਂ ਸੜਕਾਂ 'ਤੇ ਹੋਈਆਂ ਘਟਨਾਵਾਂ ਨਾਲ ਉਨ੍ਹਾਂ ਨੂੰ ਕਾਫ਼ੀ ਦੁੱਖ ਪਹੁੰਚਿਆ ਹੈ ਪਰ ਇਸ ਦੇ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਅਸੰਵੇਦਨਸ਼ੀਲ ਰਵੱਈਏ ਨੂੰ ਜ਼ਿੰਮੇਦਾਰ ਠਹਿਰਾਇਆ।
ਇਹ ਵੀ ਪੜ੍ਹੋ- 8 ਬੱਸਾਂ, 17 ਗੱਡੀਆਂ, 4 ਕੰਟੇਨਰ ਅਤੇ 300 ਤੋਂ ਜ਼ਿਆਦਾ ਬੈਰੀਕੇਡ ਤੋੜੇ, 7 'ਤੇ FIR ਦਰਜ

ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਨੇ ਕਿਹਾ ਕਿ ਕਿਸਾਨਾਂ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਹੀ ਸਰਕਾਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਇਸ ਤਾਨਾਸ਼ਾਹੀ ਕਾਨੂੰਨਾਂ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਮਮਤਾ ਨੇ ਟਵੀਟ ਵਿੱਚ ਕਿਹਾ, ਦਿੱਲੀ ਦੀਆਂ ਸੜਕਾਂ 'ਤੇ ਹੋਣ ਵਾਲੀ ਚਿੰਤਾਜਨਕ ਅਤੇ ਦਰਦਨਾਕ ਘਟਨਾਵਾਂ ਤੋਂ ਬੁਰੀ ਤਰ੍ਹਾਂ ਪ੍ਰੇਸ਼ਾਨ ਹਾਂ। ਇਸ ਹਾਲਤ ਲਈ ਕੇਂਦਰ ਦੇ ਅਸੰਵੇਦਨਸ਼ੀਲ ਰਵੱਈਏ ਅਤੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਪ੍ਰਤੀ ਉਦਾਸੀਨਤਾ ਨੂੰ ਦੋਸ਼ੀ ਠਹਿਰਾਇਆ ਜਾਣਾ ਚਾਹੀਦਾ ਹੈ। ਪਹਿਲਾਂ ਤਾਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਪਾਸ ਕਰ ਦਿੱਤਾ ਗਿਆ। ਇਸ ਦੇ ਬਾਅਦ ਪੂਰੇ ਭਾਰਤ ਵਿੱਚ ਅਤੇ ਪਿਛਲੇ 2 ਮਹੀਨਿਆਂ ਤੋਂਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਪਾਏ ਹੋਏ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਉਨ੍ਹਾਂ ਨਾਲ ਡੀਲ ਕਰਨ ਵਿੱਚ ਕਾਫ਼ੀ ਲਾਪਰਵਾਹੀ ਵਿਖਾਈ।  ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਇਸ ਤਾਨਾਸ਼ਾਹੀ ਕਾਨੂੰਨਾਂ ਨੂੰ ਮੁਅੱਤਲ ਕਰਨਾ ਚਾਹੀਦਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News