4 ਦਿਨਾਂ ਦੌਰੇ ’ਤੇ ਦਿੱਲੀ ਪਹੁੰਚੀ ਮਮਤਾ ਬੈਨਰਜੀ, ਅੱਜ ਮੋਦੀ ਨਾਲ ਕਰੇਗੀ ਮੁਲਾਕਾਤ
Friday, Aug 05, 2022 - 11:04 AM (IST)
ਨਵੀਂ ਦਿੱਲੀ (ਭਾਸ਼ਾ)– ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 4 ਦਿਨਾਂ ਦੌਰੇ ’ਤੇ ਵੀਰਵਾਰ ਨੂੰ ਦਿੱਲੀ ਪਹੁੰਚੀ। ਉਹ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਰਾਜ ਦੇ ਵਸਤੂ ਅਤੇ ਸੇਵਾ ਟੈਕਸ (ਜੀ.ਐੱਸ.ਟੀ.) ਦੇ ਬਕਾਏ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਨ ਲਈ ਮੁਲਾਕਾਤ ਕਰਨ ਵਾਲੀ ਹੈ। ਸੂਤਰਾਂ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ ਮੁਖੀ ਬੈਨਰਜੀ ਨੇ ਇੱਥੇ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੰਸਦ ਦੇ ਮੌਜੂਦਾ ਸੈਸ਼ਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ।
ਸੂਤਰਾਂ ਨੇ ਦੱਸਿਆ ਕਿ ਬੈਨਰਜੀ ਦੇ ਭਤੀਜੇ ਅਤੇ ਪਾਰਟੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਮੀਟਿੰਗ ਦੌਰਾਨ ਸੁਝਾਅ ਦਿੱਤਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨਾਂ ਵਿੱਚ ਸੰਸਦ ਮੈਂਬਰਾਂ ਨੂੰ ਕਿਹੜੇ ਮੁੱਦੇ ਉਠਾਉਣੇ ਚਾਹੀਦੇ ਹਨ। ਦੋਵਾਂ ਨੇ ਪਾਰਟੀ ਸੰਸਦ ਮੈਂਬਰਾਂ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਭਾਜਪਾ ਤੋਂ ਨਾ ਡਰਨ।