ਵੋਟ ਬੈਂਕ ਲਈ ਰਾਸ਼ਟਰੀ ਸੁਰੱਖਿਆ ਨੂੰ ਖਤਰੇ ’ਚ ਪਾ ਰਹੀ ਮਮਤਾ ਬੈਨਰਜੀ : ਅਮਿਤ ਸ਼ਾਹ
Wednesday, Dec 27, 2023 - 10:54 AM (IST)
ਕੋਲਕਾਤਾ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਵੋਟ ਬੈਂਕ ਦੀ ਸਿਆਸਤ ਲਈ ਘੁਸਪੈਠੀਆਂ ਨੂੰ ਸਰਪ੍ਰਸਤੀ ਦੇ ਕੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ 2024 ਦੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ 42 ਲੋਕ ਸਭਾ ਸੀਟਾਂ ਵਿੱਚੋਂ 35 ਤੋਂ ਵੱਧ ਸੀਟਾਂ ਜਿੱਤੇਗੀ।
ਇਹ ਵੀ ਪੜ੍ਹੋ : 11 ਸਾਲ ਦੇ ਬੱਚੇ ਨੇ ਯੂ-ਟਿਊਬ 'ਤੇ ਦੇਖਿਆ ਮੌਤ ਦਾ ਸੌਖਾ ਤਰੀਕਾ, ਫਿਰ ਰੀਲ ਦੇਖ ਲੈ ਲਿਆ ਫਾਹਾ
ਸ਼ਾਹ ਨੇ ਸੂਬਾਈ ਭਾਜਪਾ ਦੇ ਸੋਸ਼ਲ ਮੀਡੀਆ ਅਤੇ ਆਈ.ਟੀ. ਸੈੱਲ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਅਤੇ ਦੋਸ਼ ਲਾਇਆ ਕਿ ਸੂਬੇ ’ਚੋਂ ਇਕੱਠੀ ਕੀਤੀ ਗਈ ‘ਕੱਟ ਮਨੀ’ ਦੀ ਵਰਤੋਂ ਵਿਦੇਸ਼ਾਂ ’ਚ ਆਲੀਸ਼ਾਨ ਘਰ ਖਰੀਦਣ ਲਈ ਕੀਤੀ ਜਾਂਦੀ ਹੈ, ਪਰ ਉਹੀ ਲੋਕ ਇੱਥੇ ਚੱਪਲਾਂ ਪਾ ਕੇ ਘੁੰਮਦੇ ਹਨ। ਸ਼ਾਹ ਨੇ ਕਿਹਾ ਕਿ ਲੋਕ ਹੁਣ ਇਨ੍ਹਾਂ ਗੱਲਾਂ ਰਾਹੀਂ ਧੋਖਾ ਨਹੀਂ ਖਾਣਗੇ ਅਤੇ ਤ੍ਰਿਣਮੂਲ ਕਾਂਗਰਸ ਸਰਕਾਰ ਦੇ ਕੰਮਾਂ ਲਈ ਜਵਾਬਦੇਹੀ ਮੰਗਣਗੇ। ਮਹੂਆ ਮੋਇਤਰਾ ਦਾ ਨਾਂ ਲਏ ਬਿਨਾਂ ਉਸ ’ਤੇ ਟਿੱਪਣੀ ਕਰਦਿਆਂ ਸ਼ਾਹ ਨੇ ਦੋਸ਼ ਲਾਇਆ ਕਿ ਉਸ ਨੇ ਤੋਹਫ਼ਿਆਂ ਦੇ ਬਦਲੇ ਸੰਸਦ ਪੋਰਟਲ ਦਾ ਆਪਣਾ ਪਾਸਵਰਡ ਉੱਦਮੀਆਂ ਨਾਲ ਸਾਂਝਾ ਕੀਤਾ ਪਰ ਮੁੱਖ ਮੰਤਰੀ ਨੇ ਉਸ ਦਾ ਬਚਾਅ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8