ਬੰਗਲਾਦੇਸ਼ ਨੂੰ ਮਮਤਾ ਬੈਨਰਜੀ ਦੀ ਦੋ-ਟੁੱਕ,  'ਤੁਸੀਂ ਕਬਜ਼ਾ ਕਰੋਗੇ ਤਾਂ ਕੀ ਅਸੀਂ ਲਾਲੀਪਾਪ ਖਾਂਦੇ ਰਹਾਂਗੇ?'

Monday, Dec 09, 2024 - 07:13 PM (IST)

ਕੋਲਕਾਤਾ (ਏਜੰਸੀ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੁਝ ਬੰਗਲਾਦੇਸ਼ੀ ਨੇਤਾਵਾਂ  ਇਨ੍ਹਾਂ ਭੜਕਾਊ ਬਿਆਨਾਂ 'ਤੇ ਸੋਮਵਾਰ ਨੂੰ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ, ਜਿਸ ਵਿਚ ਕਿਹਾ ਗਿਆ ਹੈ ਕਿ ਬੰਗਲਾਦੇਸ਼ ਕੁਝ ਹੀ ਦਿਨਾਂ 'ਚ ਬੰਗਾਲ, ਬਿਹਾਰ ਅਤੇ ਉੜੀਸਾ 'ਤੇ ਕਬਜ਼ਾ ਕਰ ਸਕਦਾ ਹੈ। ਇਨ੍ਹਾਂ ਬਿਆਨਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਬੈਨਰਜੀ ਨੇ ਇਨ੍ਹਾਂ ਨੂੰ 'ਬੇਹੂਦਾ' ਕਰਾਰ ਦਿੱਤਾ ਅਤੇ ਕਿਹਾ, 'ਤੁਸੀਂ ਬੰਗਾਲ, ਬਿਹਾਰ ਅਤੇ ਉੜੀਸਾ 'ਤੇ ਕਬਜ਼ਾ ਕਰ ਲਓਗੇ ਅਤੇ ਅਸੀਂ ਬੈਠ ਕੇ ਲਾਲੀਪਾਪ ਖਾਵਾਂਗੇ'?  ਪੱਛਮੀ ਬੰਗਾਲ ਵਿਧਾਨ ਸਭਾ ਨੂੰ ਸੰਬੋਧਿਤ ਕਰਦੇ ਹੋਏ, ਬੈਨਰਜੀ ਨੇ ਬਿਨਾਂ ਕਿਸੇ ਦਾ ਨਾਮ ਲਏ ਸਰਹੱਦ ਦੇ ਇਸ ਪਾਸੇ ਕੁਝ ਫਰਜ਼ੀ ਵੀਡੀਓ ਦੇ ਪ੍ਰਸਾਰਣ ਦੀ ਨਿੰਦਾ ਕੀਤੀ ਅਤੇ ਇੱਕ ਵਿਸ਼ੇਸ਼ ਪਾਰਟੀ 'ਤੇ ਰਾਜ ਵਿੱਚ ਤਣਾਅ ਫੈਲਾਉਣ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ: ਵਿਗਿਆਨੀਆਂ ਦਾ ਦਾਅਵਾ : ਹਾਰਟ ਅਟੈਕ ਦੇ ਖਤਰੇ ਨੂੰ ਘਟਾਉਂਦੀ ਹੈ ਇਨਫਲੂਐਂਜ਼ਾ ਵੈਕਸੀਨ

ਉਨ੍ਹਾਂ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਬੰਗਲਾਦੇਸ਼ੀਆਂ ਨੂੰ ਤਾੜਨਾ ਕਰਦਿਆਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਬੰਗਲਾਦੇਸ਼ ਵਿੱਚ ਜੋ ਵੀ ਹੋ ਰਿਹਾ ਹੈ, ਉਹ ਸਹੀ ਨਹੀਂ ਹੈ। ਉਨ੍ਹਾਂ ਘੱਟ ਗਿਣਤੀਆਂ 'ਤੇ ਹੋ ਰਹੇ ਅੱਤਿਆਚਾਰਾਂ 'ਤੇ ਗੰਭੀਰ ਚਿੰਤਾ ਪ੍ਰਗਟਾਈ।  ਮੁੱਖ ਮੰਤਰੀ ਬੈਨਰਜੀ ਨੇ ਕਿਹਾ ਕਿ ਅਸੀਂ ਸ਼ਾਂਤੀ ਚਾਹੁੰਦੇ ਹਾਂ, ਦੰਗੇ ਨਹੀਂ। ਹਿੰਦੂ ਭਾਈਚਾਰਾ ਬੰਗਲਾਦੇਸ਼ ਦਾ ਸਭ ਤੋਂ ਵੱਡਾ ਘੱਟ ਗਿਣਤੀ ਸਮੂਹ ਹੈ। 5 ਅਗਸਤ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਪੂਰੇ ਭਾਈਚਾਰੇ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵਿਰੁੱਧ ਹਿੰਸਾ ਲਗਾਤਾਰ ਵਧ ਰਹੀ ਹੈ ਅਤੇ ਉਨ੍ਹਾਂ ਨੂੰ ਹਿਜਰਤ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਬਿਸਤਰੇ 'ਤੇ ਲੰਮੇ ਪੈਣ ਦੇ ਹੀ ਔਰਤ ਨੂੰ ਮਿਲੇ 1,16,000 ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News