ਉਮਰ ਅਬਦੁੱਲਾ ਨਾਲ ਮੁਲਾਕਾਤ ਮਗਰੋਂ ਮਮਤਾ ਨੂੰ ਆਈ ਕੇਂਦਰ ਦੀ ਯਾਦ, ਬੋਲੀ- ਡਰਨ ਵਾਲੀ ਕੋਈ ਗੱਲ ਨਹੀਂ
Friday, Jul 11, 2025 - 09:42 AM (IST)

ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕੇਂਦਰ ਨੂੰ ਜੰਮੂ-ਕਸ਼ਮੀਰ ’ਚ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਇਸ ਖੇਤਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹ ਦੇਣ ਲਈ ਇਹ ਜ਼ਰੂਰੀ ਹੈ। ਬੈਨਰਜੀ ਨੇ ਸੂਬਾ ਸਕੱਤਰੇਤ ’ਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਬੈਠਕ ਤੋਂ ਬਾਅਦ ਇਹ ਗੱਲ ਕਹੀ। ਬੈਨਰਜੀ ਨੇ ਕਿਹਾ ਕਿ ਕੇਂਦਰ ਨੂੰ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਸੈਲਾਨੀ ਕਸ਼ਮੀਰ ਘੁੰਮਣ ਆ ਸਕਣ। ਉਨ੍ਹਾਂ ਕਿਹਾ,‘‘ਸਾਡੇ ਸੈਲਾਨੀਆਂ ਨੂੰ ਕਸ਼ਮੀਰ ਜਾਣਾ ਚਾਹੀਦਾ ਹੈ, ਡਰਨ ਵਾਲੀ ਕੋਈ ਗੱਲ ਨਹੀਂ। ਭਾਰਤ ਸਰਕਾਰ ਨੂੰ ਵੀ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ ਕਿ ਵੱਧ ਤੋਂ ਵੱਧ ਲੋਕ ਉੱਥੇ ਜਾ ਸਕਣ।’’
ਇਹ ਵੀ ਪੜ੍ਹੋ : ਜਿਸ ਨੂੰ ਕਹਿੰਦਾ ਸੀ ਮਾਂ... ਉਸ ਨਾਲ ਹੀ ਹੋ ਗਿਆ ਫਰਾਰ, ਪਿਓ ਦਾ ਰੋ-ਰੋ ਹੋਇਆ ਬੁਰਾ ਹਾਲ
ਉਮਰ ਅਬਦੁੱਲਾ ਨੇ ਕੀਤਾ ਮਮਤਾ ਦੀਦੀ ਦਾ ਧੰਨਵਾਦ
ਇਸ ਦੌਰਾਨ ਉਮਰ ਅਬਦੁੱਲਾ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਹਿਯੋਗ ਦੇਣ ਲਈ ਪੱਛਮੀ ਬੰਗਾਲ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਦੀਦੀ (ਮਮਤਾ ਬੈਨਰਜੀ) ਨੇ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਅਤੇ ਜ਼ਰੂਰੀ ਮਦਦ ਮੁਹੱਈਆ ਕਰਵਾਉਣ ਲਈ ਪੁੰਛ ਤੇ ਰਾਜੌਰੀ ’ਚ ਇਕ ਟੀਮ ਭੇਜੀ ਸੀ। ਇਸ ਦੇ ਲਈ ਮੈਂ ਉਨ੍ਹਾਂ ਦਾ ਧੰਨਵਾਦੀ ਹਾਂ।
ਮਮਤਾ ਨੇ ਦਿੱਲੀ ਸਰਕਾਰ ’ਤੇ ਬੰਗਾਲੀ ਭਾਸ਼ਾਈ ਲੋਕਾਂ ਦੇ ਸ਼ੋਸ਼ਣ ਦਾ ਲਾਇਆ ਦੋਸ਼
ਮਮਤਾ ਬੈਨਰਜੀ ਨੇ ਦਿੱਲੀ ਸਰਕਾਰ ’ਤੇ ਰਾਜਧਾਨੀ ਦੇ ਵਸੰਤ ਕੁੰਜ ਖੇਤਰ ’ਚ ਰਹਿਣ ਵਾਲੇ ਬੰਗਾਲੀ ਭਾਸ਼ਾਈ ਲੋਕਾਂ ਦੇ ਸ਼ੋਸ਼ਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਇਲਾਕੇ ਵਿਚ ਬਿਜਲੀ ਤੇ ਪਾਣੀ ਦੀ ਸਪਲਾਈ ਬੰਦ ਕਰਨ ਦਾ ਹੁਕਮ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8