ਬੰਗਾਲ ਦੇ ਕਲਿਆਣ ਅਤੇ ਵਿਕਾਸ ਲਈ ਮੋਦੀ ਦੇ ਪੈਰ ਛੂਹਣ ਨੂੰ ਵੀ ਤਿਆਰ- ਮਮਤਾ ਬੈਨਰਜੀ
Sunday, May 30, 2021 - 02:45 AM (IST)
ਕੋਲਕਾਤਾ - ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਬਦਲੇ ਦੀ ਰਾਜਨੀਤੀ ਦਾ ਦੋਸ਼ ਲਗਾਉਂਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁੱਖ ਸਕੱਤਰ ਅਲਪਨ ਬੰਦੋਪਾਧਿਆਏ ਨੂੰ ਬੁਲਾਉਣ ਦੇ ਫੈਸਲੇ ਨੂੰ ਵਾਪਸ ਲੈਣ ਅਤੇ ਸੀਨੀਅਰ ਨੌਕਰਸ਼ਾਹ ਨੂੰ ਕੋਵਿਡ-19 ਸੰਕਟ ਦੌਰਾਨ ਲੋਕਾਂ ਲਈ ਕੰਮ ਕਰਣ ਦੀ ਇਜਾਜ਼ਤ ਦੇਣ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੀ ਸਰਕਾਰ ਲਈ ਹਰ ਕਦਮ 'ਤੇ ਮੁਸ਼ਕਲ ਪੈਦਾ ਕਰਣ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਉਹ ਹੁਣ ਵੀ ਵਿਧਾਨਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਨੂੰ ਹਜ਼ਮ ਨਹੀਂ ਕਰ ਸਕੇ ਹਨ। ਬੈਨਰਜੀ ਨੇ ਅੱਗੇ ਕਿਹਾ ਕਿ ਜੇਕਰ ਬੰਗਾਲ ਦੀ ਕਲਿਆਣ ਅਤੇ ਵਿਕਾਸ ਲਈ ਉਨ੍ਹਾਂ ਨੂੰ ਮੋਦੀ ਦੇ ਪੈਰ ਛੂਹਣ ਨੂੰ ਕਿਹਾ ਜਾਵੇਗਾ ਤਾਂ ਉਹ ਇਸ ਦੇ ਲਈ ਤਿਆਰ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।