ਸੰਵਿਧਾਨ ਤੋਂ ਮਿਲੇ ਅਧਿਕਾਰਾਂ ਦੀ ਰੱਖਿਆ ਕਰੋ : ਮਮਤਾ
Sunday, Sep 15, 2019 - 10:38 AM (IST)

ਕੋਲਕਾਤਾ— ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੌਮਾਂਤਰੀ ਲੋਕਤੰਤਰ ਦਿਵਸ ਮੌਕੇ ਐਤਵਾਰ ਭਾਵ ਅੱਜ ਲੋਕਾਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਮਮਤਾ ਨੇ ਟਵਿੱਟਰ 'ਤੇ ਟਵੀਟ ਕੀਤਾ ਕਿ ਅੱਜ ਕੌਮਾਂਤਰੀ ਲੋਕਤੰਤਰ ਦਿਵਸ ਹੈ, ਇਕ ਵਾਰ ਫਿਰ ਅਸੀਂ ਉਨ੍ਹਾਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਦੀ ਸੰਕਲਪ ਲਈਏ, ਜਿਸ ਦੇ ਆਧਾਰ 'ਤੇ ਸਾਡੇ ਦੇਸ਼ ਦੀ ਸਥਾਪਨਾ ਹੋਈ ਸੀ।
ਸੁਪਰ ਐਮਰਜੈਂਸੀ ਦੇ ਇਸ ਯੁੱਗ ਵਿਚ ਸਾਨੂੰ ਉਨ੍ਹਾਂ ਸਾਰੇ ਅਧਿਕਾਰਾਂ ਅਤੇ ਆਜ਼ਾਦੀ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ, ਜਿਨ੍ਹਾਂ ਦੀ ਸਾਡਾ ਸੰਵਿਧਾਨ ਗਰੰਟੀ ਦਿੰਦਾ ਹੈ। ਬੈਨਰਜੀ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਲੋਕਤੰਤਰ ਦੇ ਦਮਨ ਦਾ ਦੋਸ਼ ਲਾਉਂਦੀ ਰਹੀ ਹੈ।