ਰਾਮ ਮੰਦਰ ਦੇ ਉਦਘਾਟਨ ’ਤੇ ਨਹੀਂ ਆਏਗੀ ਮਮਤਾ, ਸੱਦਾ ਨਾ ਮਿਲਣ ''ਤੇ ਪਵਾਰ ਨਿਰਾਸ਼

Thursday, Dec 28, 2023 - 01:41 PM (IST)

ਰਾਮ ਮੰਦਰ ਦੇ ਉਦਘਾਟਨ ’ਤੇ ਨਹੀਂ ਆਏਗੀ ਮਮਤਾ, ਸੱਦਾ ਨਾ ਮਿਲਣ ''ਤੇ ਪਵਾਰ ਨਿਰਾਸ਼

ਕੋਲਕਾਤਾ, (ਭਾਸ਼ਾ)- ਤ੍ਰਿਣਮੂਲ ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਬੁੱਧਵਾਰ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਜਨਵਰੀ ’ਚ ਅਯੁੱਧਿਆ ’ਚ ਰਾਮ ਮੰਦਰ ਦੇ ਉਦਘਾਟਨੀ ਸਮਾਰੋਹ ’ਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ।

ਟੀ. ਐੱਮ. ਸੀ. ਦੇ ਸੂਤਰਾਂ ਮੁਤਾਬਕ 22 ਜਨਵਰੀ ਨੂੰ ਹੋਣ ਵਾਲੇ ਪ੍ਰੋਗਰਾਮ ’ਚ ਨਾ ਤਾਂ ਬੈਨਰਜੀ ਅਤੇ ਨਾ ਹੀ ਪੱਛਮੀ ਬੰਗਾਲ ਸਰਕਾਰ ਜਾਂ ਪਾਰਟੀ ਦਾ ਕੋਈ ਪ੍ਰਤੀਨਿਧੀ ਮੌਜੂਦ ਹੋਵੇਗਾ। ਪਾਰਟੀ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ ਕਿ ਅਸੀਂ ਸਿਆਸਤ ਨੂੰ ਧਰਮ ਨਾਲ ਰਲਾਉਣ ਵਿੱਚ ਭਰੋਸਾ ਨਹੀਂ ਰੱਖਦੇ।

ਉਥੇ ਹੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਮੈਨੂੰ ਰਾਮ ਮੰਦਰ ਦੇ ਉਦਘਾਟਨ ਸਮਾਗਮ ਲਈ ਸੱਦਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਰਾਮ ਮੰਦਰ ਦੇ ਨਾਂ 'ਤੇ ਰਾਜਨੀਤੀ ਕਰ ਰਹੀ ਹੈ।


author

Rakesh

Content Editor

Related News