ਹੁਣ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਲਈ ਮੰਗੀ ਆਰਥਿਕ ਮਦਦ

06/03/2020 2:02:28 PM

ਕੋਲਕਾਤਾ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਵ ਬੁੱਧਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਪਰਵਾਸੀ ਮਜ਼ਦੂਰਾਂ ਨੂੰ 10-10 ਹਜ਼ਾਰ ਰੁਪਏ ਦੇਵੇ। ਬੈਨਰਜੀ ਨੇ ਟਵੀਟ ਕੀਤਾ ਹੈ ਕਿ ਅਸੰਗਠਿਡ ਖੇਤਰ 'ਚ ਕੰਮ ਕਰ ਰਹੇ ਲੋਕਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ, ਤਾਂ ਕਿ ਤਾਲਾਬੰਦੀ ਦੇ ਕਾਰਨ ਪੈਦਾ ਹੋਏ ਆਰਥਿਕ ਸੰਕਟ ਦਾ ਸਾਹਮਣਾ ਕਰ ਸਕੇ। ਉਨ੍ਹਾਂ ਨੇ ਸਲਾਹ ਦਿੱਤੀ ਹੈ ਕਿ ਆਫਤ ਸਥਿਤੀਆਂ ਲਈ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਰਾਹਤ ਕੋਸ਼ (ਪੀ.ਐੱਮ. ਕੇਅਰਸ) ਦਾ ਇਕ ਹਿੱਸਾ ਇਸ ਕੰਮ ਦੇ ਲਈ ਵਰਤੋਂ ਕੀਤਾ ਜਾਣਾ ਚਾਹੀਦਾ। 

ਬੈਨਰਜੀ ਨੇ ਟਵੀਟ ਕੀਤਾ, "ਮੌਜੂਦਾ ਗਲੋਬਲੀ ਮਹਾਮਾਰੀ ਦੇ ਕਾਰਨ ਲੋਕ ਜਿਸ ਆਰਥਿਕ ਆਫਤ 'ਚੋਂ ਲੰਘ ਰਹੇ ਹਨ। ਉਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਅਸੰਗਠਿਤ ਖੇਤਰ 'ਚ ਕੰਮ ਕਰ ਰਹੇ ਲੋਕਾਂ ਸਮੇਤ ਪਰਵਾਸੀ ਮਜ਼ਦੂਰਾਂ ਨੂੰ 10-10 ਹਜ਼ਾਰ ਰੁਪਏ ਇਕ ਵਾਰ 'ਚ ਦੇਣ। ਉਸ ਦੇ ਲਈ ਪੀ.ਐੱਮ ਕੇਅਰਸ ਦੇ ਇਕ ਹਿੱਸੇ ਦੀ ਵਰਤੋਂ ਕੀਤੀ ਜਾ ਸਕਦੀ ਹੈ।"

ਕੋਰੋਨਾ ਵਾਇਰਸ ਗਲੋਬਲੀ ਮਹਾਮਾਰੀ ਨੂੰ ਕਾਬੂ ਕਰਨ ਲਈ ਦੇਸ਼ ਭਰ 'ਚ ਲਾਗੂ ਤਾਲਾਬੰਦੀ ਦਾ ਕਾਰਨ ਆਰਥਿਕ ਗਤੀਵਿਧੀਆਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈਆਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ, ਸੋਨੀਆ ਗਾਂਧੀ ਸਮੇਤ ਕਈ ਹੋਰ ਨੇਤਾ ਇਸ ਤਰ੍ਹਾਂ ਦੀ ਮੰਗ ਪਹਿਲਾਂ ਵੀ ਕਰ ਚੁੱਕੇ ਹਨ। ਰਾਹੁਲ ਗਾਂਧੀ ਵੱਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਸਰਕਾਰ ਨਿਆ ਯੋਜਨਾ ਲਾਗੂ ਕਰਨ ਅਤੇ ਮਜ਼ਦੂਰਾਂ ਦੇ ਖਾਤਿਆਂ 'ਚ 7500 ਰੁਪਏ ਪ੍ਰਤੀ ਮਹੀਨੇ ਦੀ ਮਦਦ ਦੇਣ।


Iqbalkaur

Content Editor

Related News