ਮਮਤਾ ਨੇ PM ਮੋਦੀ ਤੇ ਗ੍ਰਹਿ ਮੰਤਰੀ ਤੋਂ ਕੀਤੀ ਅਸਤੀਫ਼ੇ ਦੀ ਮੰਗ, ਜਾਣੋ ਵਜ੍ਹਾ
Tuesday, Sep 03, 2024 - 06:43 PM (IST)
ਕੋਲਕਾਤਾ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉਨ੍ਹਾਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ, ਜੋ "ਔਰਤਾਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਾਨੂੰਨਾਂ ਨੂੰ ਲਾਗੂ ਨਹੀਂ ਕਰ ਸਕੇ।" 'ਅਪਰਾਜਿਤਾ ਵੂਮੈਨ ਐਂਡ ਚਿਲਡਰਨ ਬਿੱਲ (ਪੱਛਮੀ ਬੰਗਾਲ ਅਪਰਾਧਿਕ ਕਾਨੂੰਨ ਅਤੇ ਸੋਧ) 2024' ਪੇਸ਼ ਕਰਨ ਤੋਂ ਬਾਅਦ ਮਮਤਾ ਨੇ ਵਿਧਾਨ ਸਭਾ 'ਚ ਕਿਹਾ ਕਿ ਇਸ ਬਿੱਲ ਦਾ ਉਦੇਸ਼ ਤੇਜ਼ੀ ਨਾਲ ਜਾਂਚ, ਤੇਜ਼ੀ ਨਾਲ ਨਿਆਂ ਅਤੇ ਦੋਸ਼ੀਆਂ ਦੀ ਸਜ਼ਾ ਨੂੰ ਵਧਾਉਣਾ ਹੈ।
ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ
ਉਨ੍ਹਾਂ ਕਿਹਾ, "ਬਲਾਤਕਾਰ ਮਨੁੱਖਤਾ ਦੇ ਵਿਰੁੱਧ ਇੱਕ ਸਰਾਪ ਹੈ ਅਤੇ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਸਮਾਜਿਕ ਸੁਧਾਰਾਂ ਦੀ ਲੋੜ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਅਸੀਂ ਇਹ ਯਕੀਨ ਕਰਨ ਲਈ ਪੁਲਸ ਵਿੱਚ ਵਿਸ਼ੇਸ਼ ਅਪਰਾਜਿਤਾ ਟਾਸਕ ਫੋਰਸ ਦਾ ਗਠਨ ਕਰਾਂਗੇ ਕਿ ਬਲਾਤਕਾਰ ਦੇ ਮਾਮਲਿਆਂ ਵਿੱਚ ਜਾਂਚ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਮਮਲਾ ਨੇ ਇਸ ਬਿੱਲ ਨੂੰ 'ਇਤਿਹਾਸਕ ਅਤੇ ਦੂਜੇ ਰਾਜਾਂ ਲਈ ਇਕ ਨਮੂਨਾ' ਦੱਸਦੇ ਕਿਹਾ ਕਿ ਇਸ ਪ੍ਰਸਤਾਵਿਤ ਬਿੱਲ ਰਾਹੀਂ ਉਨ੍ਹਾਂ ਦੀ ਸਰਕਾਰ ਨੇ ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕਰਨ ਲਈ ਕੇਂਦਰੀ ਕਾਨੂੰਨ ਵਿਚਲੀਆਂ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ - ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਦਾ ਅਸਤੀਫਾ ਮੰਗਦੇ ਹੋਏ ਨਾਅਰੇਬਾਜ਼ੀ ਲਗਾਉਣ 'ਤੇ ਮਮਤਾ ਨੇ ਕਿਹਾ, "ਕੀ ਹੋਵੇਗਾ ਜੇਕਰ ਮੈਂ ਉਹਨਾਂ ਕਾਰਨਾਂ ਨਾਲ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਨਾਅਰੇ ਲਗਾਵਾਂ, ਜਿਸ ਲਈ ਤੁਸੀਂ ਮੇਰੇ ਖ਼ਿਲਾਫ਼ ਨਾਅਰੇ ਲੱਗਾ ਰਹੇ ਹੋ।'' ਉਨ੍ਹਾਂ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਅਤੇ ਗੁਜਰਾਤ ਵਰਗੇ ਰਾਜਾਂ ਵਿੱਚ ਔਰਤਾਂ ਖ਼ਿਲਾਫ਼ ਅਪਰਾਧਾਂ ਦੀ ਦਰ ਅਸਧਾਰਨ ਤੌਰ ’ਤੇ ਉੱਚੀ ਹੈ, ਜਦਕਿ ਪੱਛਮੀ ਬੰਗਾਲ ਵਿੱਚ ਸ਼ੋਸ਼ਣ ਪੀੜਤ ਔਰਤਾਂ ਨੂੰ ਅਦਾਲਤ ਵਿੱਚ ਇਨਸਾਫ਼ ਮਿਲ ਰਿਹਾ ਹੈ। ਮਮਤਾ ਨੇ ਦੋਸ਼ ਲਾਇਆ ਕਿ ਭਾਰਤੀ ਸਿਵਲ ਕੋਡ (ਬੀਐੱਨਐੱਸ) ਪਾਸ ਹੋਣ ਤੋਂ ਪਹਿਲਾਂ ਪੱਛਮੀ ਬੰਗਾਲ ਨਾਲ ਸਲਾਹ ਨਹੀਂ ਕੀਤੀ ਗਈ ਸੀ।
ਇਹ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...
ਉਨ੍ਹਾਂ ਕਿਹਾ, "ਅਸੀਂ ਕੇਂਦਰ ਵਿੱਚ ਨਵੀਂ ਸਰਕਾਰ ਬਣਾਉਣ ਤੋਂ ਬਾਅਦ ਇਸ 'ਤੇ ਚਰਚਾ ਕਰਨਾ ਚਾਹੁੰਦੇ ਸੀ।" ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਰਾਜਪਾਲ ਨੂੰ ਕਹੇ ਕਿ ਉਹ ਬਿਨਾਂ ਕਿਸੇ ਦੇਰੀ ਦੇ ਇਸ ਬਿੱਲ 'ਤੇ ਦਸਤਖਤ ਕਰ ਦੇਣ। ਉਨ੍ਹਾਂ ਕਿਹਾ ਕਿ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਮਮਤਾ ਨੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਹੋਏ ਕਥਿਤ ਬਲਾਤਕਾਰ ਅਤੇ ਹੱਤਿਆ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ, "ਅਸੀਂ ਸੀਬੀਆਈ ਤੋਂ ਇਨਸਾਫ਼ ਚਾਹੁੰਦੇ ਹਾਂ ਅਤੇ ਦੋਸ਼ੀ ਲਈ ਫਾਂਸੀ ਦੀ ਸਜ਼ਾ ਚਾਹੁੰਦੇ ਹਾਂ।" ਸਦਨ 'ਚ ਕੁਝ ਹੰਗਾਮੇ ਤੋਂ ਬਾਅਦ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਸਕੂਲ 'ਚ ਲੱਗੇ ਆਰ. ਓ. ਦਾ ਪਾਣੀ ਪੀਣ ਨਾਲ ਬੱਚੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8