ਤਿਉਹਾਰਾਂ ਦੇ ਮੌਸਮ ''ਚ ਹਰ ਖੇਤਰ ’ਚ ਸ਼ਾਂਤੀ ਬਣਾਈ ਰੱਖੇ ਮਮਤਾ ਸਰਕਾਰ : ਹਾਈ ਕੋਰਟ
Wednesday, Nov 06, 2024 - 06:23 PM (IST)

ਕੋਲਕਾਤਾ (ਭਾਸ਼ਾ) - ਕਲਕੱਤਾ ਹਾਈ ਕੋਰਟ ਨੇ ਬੁੱਧਵਾਰ ਪੱਛਮੀ ਬੰਗਾਲ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਤਿਉਹਾਰਾਂ ਦੇ ਮੌਸਮ ਦੌਰਾਨ ਸੂਬੇ ਦੇ ਸਾਰੇ ਖੇਤਰਾਂ ’ਚ ਸ਼ਾਂਤੀ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। ਅਦਾਲਤ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਲੋਕ ਤਿਉਹਾਰਾਂ ਨੂੰ ਪੂਰੇ ਉਤਸ਼ਾਹ ਤੇ ਬਿਨਾਂ ਕਿਸੇ ਰੁਕਾਵਟ ਦੇ ਮਨਾਉਣ। ਚੀਫ਼ ਜਸਟਿਸ ਟੀ. ਐੱਸ. ਸ਼ਿਵਗਨਮ ਤੇ ਜਸਟਿਸ ਹੀਰਨਮੋਏ ਭੱਟਾਚਾਰੀਆ ਦੇ ਬੈਂਚ ਨੇ ਪੱਛਮੀ ਬੰਗਾਲ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸੁਭੇਂਦੂ ਅਧਿਕਾਰੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਹ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ - ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, ਗ਼ਰੀਬ ਵਿਦਿਆਰਥੀਆਂ ਨੂੰ ਮਿਲਣਗੇ 10 ਲੱਖ
ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਕਾਲੀ ਪੂਜਾ ਤੋਂ ਇਕ ਦਿਨ ਬਾਅਦ ਕੋਲਕਾਤਾ ਦੇ ਰਾਜਾ ਬਾਜ਼ਾਰ ਤੇ ਨਰਕੇਲਡਾੰਗਾ ’ਚ ਭੀੜ ਨੇ ਲੋਕਾਂ ਦੇ ਕੁਝ ਹਿੱਸਿਆਂ ’ਤੇ ਹਮਲਾ ਕੀਤਾ, ਜਿਸ ਨਾਲ ਖੇਤਰ ਵਿਚ ਤਣਾਅ ਪੈਦਾ ਹੋ ਗਿਆ। ਸੂਬਾ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਦਾਅਵਾ ਕੀਤਾ ਕਿ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਦਰਮਿਆਨ ਟਕਰਾਅ ਸਬੰਧੀ ਲਾਏ ਦੋਸ਼ਾਂ ’ਚ ਕੋਈ ਸੱਚਾਈ ਨਹੀਂ। ਦੱਤਾ ਨੇ ਦਲੀਲ ਦਿੱਤੀ ਕਿ 2 ਵਿਅਕਤੀਆਂ ਵਿਚਾਲੇ ਝੜਪ ਹੋਣ ਕਾਰਨ ਕਾਨੂੰਨ ਵਿਵਸਥਾ ਵਿਗੜ ਗਈ ਤੇ ਹਿੰਸਾ ਕਾਰਨ ਕੁਝ ਪੁਲਸ ਅਧਿਕਾਰੀ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਘੱਟੋ-ਘੱਟ 6 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। 23 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡਿਵੀਜ਼ਨ ਬੈਂਚ ਨੇ ਸੂਬਾ ਸਰਕਾਰ ਨੂੰ ਇਸ ਸਬੰਧੀ ਹਲਫ਼ਨਾਮੇ ਵਜੋਂ 18 ਨਵੰਬਰ ਤੱਕ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8