ਕੇਂਦਰੀ ਟੀਮ ਨੇ ਫਿਰ ਕਿਹਾ ਸਹਿਯੋਗ ਤੇ ਜਾਣਕਾਰੀ ਨਹੀਂ ਦੇ ਰਹੀ ਮਮਤਾ ਸਰਕਾਰ
Saturday, Apr 25, 2020 - 08:05 PM (IST)
ਕੋਲਕਾਤਾ (ਪ.ਸ.)- ਪੱਛਮੀ ਬੰਗਾਲ 'ਚ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਕਰਨ ਪਹੁੰਚੀ ਕੇਂਦਰ ਸਰਕਾਰ ਦੀ ਟੀਮ ਨੇ ਸ਼ਨੀਵਾਰ ਨੂੰ ਫਿਰ ਦੋਸ਼ ਲਗਾਇਆ ਕਿ ਸੂਬਾ ਸਰਕਾਰ ਜ਼ਰੂਰੀ ਸਹਾਇਤਾ ਅਤੇ ਹੋਰ ਜ਼ਰੂਰੀ ਸੂਚਨਾਵਾਂ ਦੇਣ ਵਿਚ ਸਹਿਯੋਗ ਨਹੀਂ ਕਰ ਰਹੀ ਹੈ। ਟੀਮ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਲਿਖੇ ਇਕ ਪੱਤਰ ਵਿਚ ਇਹ ਵੀ ਜਾਨਣ ਦੀ ਇੱਛਾ ਜਤਾਈ ਕਿ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਸੂਬੇ ਵਿਚ ਪਰਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਏਕਾਂਤਵਾਸ ਵਿਚ ਭੇਜਣ ਲਈ ਮਮਤਾ ਬੈਨਰਜੀ ਸਰਕਾਰ ਨੇ ਕੀ ਕੀਤਾ।
ਟੀਮ ਸੋਮਵਾਰ ਨੂੰ ਸ਼ਹਿਰ ਵਿਚ ਪਹੁੰਚੀ ਸੀ ਪਰ ਚਿੱਠੀ ਦਾ ਜਵਾਬ ਅਜੇ ਤੱਕ ਸੂਬਾ ਸਰਕਾਰ ਵਲੋਂ ਨਹੀਂ ਮਿਲਿਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਸਿਨ੍ਹਾ ਨੂੰ ਲਿਖੀਆਂ ਦੋ ਚਿੱਠੀਆਂ ਵਿਚੋਂ ਇਕ ਵਿਚ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ ਨੂੰ ਚਾਰ ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ, ਜਿਸ ਦਾ ਕੋਈ ਜਵਾਬ ਨਹੀਂ ਮਿਲਿਆ ਹੈ।