TMC ਦੀ ਸ਼ਹੀਦ ਦਿਵਸ ਰੈਲੀ ਕੱਲ੍ਹ, ਅਖਿਲੇਸ਼ ਯਾਦਵ ਦੇ ਸ਼ਾਮਲ ਹੋਣ ਨੂੰ ਲੈ ਕੇ ਮਮਤਾ ਬੈਨਰਜੀ ਨੇ ਕਹੀ ਇਹ ਗੱਲ

Sunday, Jul 21, 2024 - 02:13 AM (IST)

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੇ ਕਰੀਬੀ ਸਹਿਯੋਗੀ ਅਤੇ 'ਭਾਰਤ' ਗੱਠਜੋੜ ਦੀ ਭਾਈਵਾਲ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਦੇ ਐਤਵਾਰ ਨੂੰ ਇੱਥੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸ਼ਹੀਦ ਦਿਵਸ ਰੈਲੀ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੀ ਮਮਤਾ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਸਮਾਗਮ ਸਿਰਫ ਸਿਆਸੀ ਇਕੱਠ ਨਹੀਂ ਹੈ, ਸਗੋਂ ਇਸ ਦਾ ਮਕਸਦ ਬੰਗਾਲ ਦਾ ਸਨਮਾਨ ਕਰਨਾ, ਉਸ ਦੀ ਇੱਜ਼ਤ ਅਤੇ ਦੇਸ਼ ਦੀ ਰੱਖਿਆ ਕਰਨਾ ਹੈ। 

ਇਹ ਵੀ ਪੜ੍ਹੋ : NEET UG ਪੇਪਰ ਲੀਕ ਮਾਮਲੇ 'ਚ ਸੀਬੀਆਈ ਦਾ ਵੱਡਾ ਐਕਸ਼ਨ, 2 MBBS ਦੇ ਵਿਦਿਆਰਥੀਆਂ ਸਮੇਤ ਤਿੰਨ ਗ੍ਰਿਫ਼ਤਾਰ

ਉਨ੍ਹਾਂ ਕਿਹਾ, ''ਜੇਕਰ ਮੌਸਮ ਠੀਕ ਰਿਹਾ ਤਾਂ ਅਖਿਲੇਸ਼ (ਯਾਦਵ) ਵੀ ਇਸ 'ਚ ਹਿੱਸਾ ਲੈਣਗੇ। ਮੈਂ ਉਨ੍ਹਾਂ ਨੂੰ ਸੱਦਾ ਦਿੱਤਾ ਹੈ, ਕਿਉਂਕਿ ਅਸੀਂ ਹਰ ਸਾਲ ਇਸ ਰੈਲੀ ਲਈ ਆਪਣੇ ਦੋਸਤਾਂ ਨੂੰ ਸੱਦਾ ਦਿੰਦੇ ਹਾਂ।'' ਮਮਤਾ ਨੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦਾ ਦੇਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਬਹੁਤ ਸਾਰੇ ਬੁੱਧੀਜੀਵੀਆਂ ਨੂੰ ਵੀ ਸੱਦਾ ਦਿੱਤਾ ਹੈ। 

ਰੇਲ ਸੇਵਾਵਾਂ ਆਮ ਰੂਪ ਨਾਲ ਚੱਲਣ ਦੀ ਉਮੀਦ ਪ੍ਰਗਟਾਉਂਦੇ ਹੋਏ ਬੈਨਰਜੀ ਨੇ ਕਿਹਾ, “ਅਸੀਂ 15 ਦਿਨ ਪਹਿਲਾਂ ਰੇਲਵੇ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਸੀ ਕਿ ਰੇਲ ਗੱਡੀਆਂ ਨੂੰ ਰੱਦ ਨਾ ਕੀਤਾ ਜਾਵੇ। ਭੀੜ ਦਾ ਪ੍ਰਬੰਧਨ ਕਰਨਾ ਅਤੇ ਰੇਲ ਗੱਡੀਆਂ ਨੂੰ ਕੁਸ਼ਲਤਾ ਨਾਲ ਚਲਾਉਣਾ ਉਨ੍ਹਾਂ ਦਾ ਫਰਜ਼ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Sandeep Kumar

Content Editor

Related News