ਮਮਤਾ ਨੇ PM ਮੋਦੀ ਨੂੰ ਮੁੜ ਲਿਖੀ ਚਿੱਠੀ, ਕੀਤੀ ਅਹਿਮ ਮੰਗ

Friday, Aug 30, 2024 - 04:19 PM (IST)

ਮਮਤਾ ਨੇ PM ਮੋਦੀ ਨੂੰ ਮੁੜ ਲਿਖੀ ਚਿੱਠੀ, ਕੀਤੀ ਅਹਿਮ ਮੰਗ

ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਬਰ ਜ਼ਿਨਾਹ ਅਤੇ ਕਤਲ ਵਰਗੇ ਘਿਨਾਉਣੇ ਅਪਰਾਧਾਂ ਲਈ ਸਖ਼ਤ ਕੇਂਦਰੀ ਕਾਨੂੰਨ ਅਤੇ ਸਖ਼ਤ ਸਜ਼ਾ ਦੇਣ ਦੀ ਆਪਣੀ ਬੇਨਤੀ ਨੂੰ ਦੁਹਰਾਇਆ। ਬੈਨਰਜੀ ਨੇ 9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇਕ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਕਤਲ ਨੂੰ ਲੈ ਕੇ ਦੇਸ਼ ਵਿਆਪੀ ਰੋਸ ਤੋਂ ਬਾਅਦ ਇਸ ਮੁੱਦੇ 'ਤੇ ਕੁਝ ਦਿਨ ਪਹਿਲਾਂ ਵੀ ਪੀ.ਐੱਮ. ਮੋਦੀ ਨੂੰ ਚਿੱਠੀ ਲਿਖੀ ਸੀ। ਮਮਤਾ ਨੇ ਜਬਰ ਜ਼ਿਨਾਹ ਅਤੇ ਕਤਲ ਦੇ ਮਾਮਲਿਆਂ ਦੇ ਸਮੇਂਬੱਧ ਨਿਪਟਾਰੇ ਲਈ ਲਾਜ਼ਮੀ ਪ੍ਰਬੰਧਾਂ ਦੀ ਮੰਗ ਕੀਤੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨੀਤੀ ‘ਜਬਰ ਜ਼ਿਨਾਹ ਨਾਲ ਸਬੰਧਤ ਘਟਨਾਵਾਂ ਲਈ ਜ਼ੀਰੋ ਟੋਲਰੈਂਸ’ ਦੀ ਹੈ ਅਤੇ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਮੌਜੂਦਾ ਕਾਨੂੰਨਾਂ 'ਚ ਸੋਧ ਕਰਨ ਲਈ ਅਗਲੇ ਹਫ਼ਤੇ ਰਾਜ ਵਿਧਾਨ ਸਭਾ 'ਚ ਇਕ ਬਿੱਲ ਪਾਸ ਕੀਤਾ ਜਾਵੇਗਾ ਤਾਂ ਜੋ ਜਬਰ ਜ਼ਿਨਾਹ ਦੇ ਅਪਰਾਧੀਆਂ ਲਈ ਮੌਤ ਦੀ ਸਜ਼ਾ ਨੂੰ ਯਕੀਨੀ ਬਣਾਇਆ ਜਾ ਸਕੇ। 

ਇਹ ਵੀ ਪੜ੍ਹੋ : ਕਿਡਨੈਪਰ ਨੂੰ ਜੱਫੀ ਪਾ ਕੇ ਜ਼ੋਰ-ਜ਼ੋਰ ਨਾਲ ਰੌਣ ਲੱਗਾ ਮਾਸੂਮ, ਜਾਣੋ ਪੂਰਾ ਮਾਮਲਾ

ਬੈਨਰਜੀ ਨੇ ਚਿੱਠੀ 'ਚ ਲਿਖਿਆ ਕਿ ਉਨ੍ਹਾਂ ਵਲੋਂ ਚੁੱਕੇ ਗਏ ਮੁੱਦੇ 'ਤੇ ਪ੍ਰਧਾਨ ਮੰਤਰੀ ਤੋਂ ਅਜੇ ਤੱਕ ਉਨ੍ਹਾਂ ਨੂੰ ਜਵਾਬ ਨਹੀਂ ਮਿਲਿਆ ਪਰ ਉਨ੍ਹਾਂ ਨੂੰ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਤੋਂ ਇਕ ਚਿੱਠੀ ਪ੍ਰਾਪਤ ਹੋਈ ਹੈ। ਬੈਨਰਜੀ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਦੀ ਚਿੱਠੀ ਉਨ੍ਹਾਂ ਵਲੋਂ ਚੁੱਕੇ ਗਏ ਮੁੱਦੇ ਦੀ ਗੰਭੀਰਤਾ ਨੂੰ ਮੁਸ਼ਕਲ ਨਾਲ ਦਰਸਾਉਂਦੀ ਹੈ। ਉਨ੍ਹਾਂ ਲਿਖਿਆ,''ਇਸ ਆਮ ਉੱਤਰ ਨੂੰ ਭੇਜੇ ਸਮੇਂ ਵਿਸ਼ੇ ਦੀ ਗੰਭੀਰਤਾ ਅਤੇ ਸਮਾਜ ਲਈ ਇਸ ਦੀ ਪ੍ਰਾਸੰਗਿਕਤਾ ਨੂੰ ਉੱਚਿਤ ਰੂਪ ਨਾਲ ਨਹੀਂ ਸਮਝਿਆ ਗਿਆ।'' ਮੁੱਖ ਮੰਤਰੀ ਨੇ ਲਿਖਿਆ ਕਿ ਸੂਬਾ ਸਰਕਾਰ ਨੇ 10 ਵਿਸ਼ੇਸ਼ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ) ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ 88 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ 62 ਨਾਮਜ਼ਦ ਪੋਕਸੋ ਅਦਾਲਤਾਂ ਪਹਿਲਾਂ ਤੋਂ ਹੀ ਰਾਜ ਦੇ ਵਿੱਤ ਪੋਸ਼ਣ ਦੇ ਅਧੀਨ ਕੰਮ ਕਰ ਰਹੀਆਂ ਹਨ। ਬੈਨਰਜੀ ਨੇ ਲਿਖਿਆ ਕਿ ਰਾਜ 'ਚ 2 ਹੈਲਪਲਾਈਨ ਨੰਬਰ ਉਪਲੱਬਧ ਹਨ। ਪੱਛਮੀ ਬੰਗਾਲ 'ਚ ਇਕ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਉਸ ਦੇ ਕਤਲ ਦੀ ਘਟਨਾ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨ ਦਰਮਿਆਨ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਨੇ ਕਿਹਾ ਸੀ ਕਿ ਰਾਜ 'ਚ ਇਕ ਮਹਿਲਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਔਰਤਾਂ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੇ ਔਰਤਾਂ ਖ਼ਿਲਾਫ਼ ਅਪਰਾਧਾਂ ਨਾਲ ਨਜਿੱਠਣ ਲਈ ਫਾਸਟ ਟਰੈਕ ਅਦਾਲਤਾਂ ਦੇ ਗਠਨ ਅਤੇ ਐਮਰਜੈਂਸੀ ਹੈਲਪਲਾਈਨ ਵਰਗੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ 'ਚ ਅਸਫ਼ਲ ਰਹਿਣ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਲੀਡਰਸ਼ਿਪ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਆਲੋਚਨਾ ਵੀ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News