ਮਮਤਾ ਬੈਨਰਜੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਵਹੀਲ ਚੇਅਰ ''ਤੇ ਨਿਕਲੀ ਬਾਹਰ
Friday, Mar 12, 2021 - 10:47 PM (IST)
ਕੋਲਕਾਤਾ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੋ ਦਿਨ ਹਸਪਤਾਲ ਵਿੱਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲੀ ਹੈ। ਬੁੱਧਵਾਰ ਸ਼ਾਮ ਨੂੰ ਟੀ.ਐੱਮ.ਸੀ. ਪ੍ਰਮੁੱਖ ਮਮਤਾ ਬੈਨਰਜੀ ਨੰਦੀਗ੍ਰਾਮ ਵਿੱਚ ਕਥਿਤ ਤੌਰ 'ਤੇ ਕੁੱਝ ਲੋਕਾਂ ਦੇ ਹਮਲੇ ਵਿੱਚ ਜ਼ਖ਼ਮੀ ਹੋ ਗਈ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਐੱਸ.ਐੱਸ.ਕੇ.ਐੱਮ. ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। 48 ਘੰਟੇ ਬਾਅਦ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਹੈ।
ਐੱਸ.ਐੱਸ.ਕੇ.ਐੱਮ. ਹਸਪਤਾਲ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 48 ਘੰਟੇ ਆਬਜ਼ਰਵੇਸ਼ਨ ਵਿੱਚ ਰਹਿਣ ਤੋਂ ਬਾਅਦ ਮੁੱਖ ਮੰਤਰੀ ਨੂੰ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਵੀ ਡਿਸਚਾਰਜ ਕਰਣ ਦੀ ਅਪੀਲ ਕੀਤੀ ਗਈ ਸੀ। ਹਾਲਾਂਕਿ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਵਿੱਚ ਰਹਿਣਾ ਹੋਵੇਗਾ। ਫਿਲਹਾਲ ਉਹ ਚੱਲ ਫਿਰ ਨਹੀਂ ਸਕਣਗੀ, ਉਨ੍ਹਾਂ ਨੂੰ ਵਹੀਲ ਚੇਅਰ ਦਾ ਇਸਤੇਮਾਲ ਕਰਨਾ ਹੋਵੇਗਾ।
ਪੱਛਮੀ ਬੰਗਾਲ ਦੇ ਨੰਦੀਗ੍ਰਾਮ ਵਿੱਚ ਚੋਣ ਪ੍ਰਚਾਰ ਦੌਰਾਨ ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਜ਼ਖ਼ਮੀ ਹੋ ਗਈ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਤ ਨੂੰ ਇਲਾਜ ਲਈ ਕੋਲਕਾਤਾ ਦੇ ਐੱਸ.ਐੱਸ.ਕੇ.ਐੱਮ. ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਡਾਕਟਰਾਂ ਨੇ ਦੱਸਿਆ ਸੀ ਕਿ ਮਮਤਾ ਬੈਨਰਜੀ ਨੂੰ ਖੱਬੇ ਗੋਢੇ ਵਿੱਚ ਗੰਭੀਰ ਸੱਟ ਆਈ ਹੈ। ਇਸ ਤੋਂ ਇਲਾਵਾ ਪੈਰਾਂ 'ਤੇ ਰਗੜ ਅਤੇ ਸੱਜੇ ਮੋਡੇ 'ਤੇ ਸੱਟ ਲੱਗੀ ਹੈ।
ਟੀ.ਐੱਮ.ਸੀ. ਨੇ ਦੋਸ਼ ਲਗਾਇਆ ਹੈ ਕਿ ਬੀਜੇਪੀ ਦੇ ਲੋਕਾਂ ਨੇ ਨਿਸ਼ਾਨਾ ਬਣਾ ਕੇ ਮਮਤਾ ਬੈਨਰਜੀ 'ਤੇ ਇਹ ਹਮਲਾ ਕੀਤਾ ਹੈ। ਟੀ.ਐੱਮ.ਸੀ. ਇਸ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਵੀ ਮਿਲ ਚੁੱਕੀ ਹੈ। ਟੀ.ਐੱਮ.ਸੀ. ਦਾ ਕਹਿਣਾ ਹੈ ਕਿ ਇਹ ਸਭ ਇੱਕ ਸਾਜਿਸ਼ ਦੇ ਤਹਿਤ ਹੋਇਆ ਹੈ। ਮਮਤਾ ਬੈਨਰਜੀ 'ਤੇ ਹਮਲੇ ਦੇ ਮਾਮਲੇ ਵਿੱਚ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 341 ਅਤੇ 323 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।