ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

Wednesday, Apr 08, 2026 - 12:01 PM (IST)

ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਵਾਨੀਪੁਰ ਵਿਧਾਨ ਸਭਾ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਮਰਥਕਾਂ ਦੀ ਇੱਕ ਵੱਡੀ ਭੀੜ ਇਕੱਠੀ ਹੋਈ ਦਿਖਾਈ ਸੀ, ਜਿਨ੍ਹਾਂ ਨੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇ ਲਗਾਏ। ਇਸ ਦੌਰਾਨ ਆਪਣੀ ਟ੍ਰੇਡਮਾਰਕ ਮੁਸਕਰਾਹਟ ਅਤੇ ਹੱਥ ਜੋੜ ਕੇ ਬੈਨਰਜੀ ਨੇ ਸੜਕ ਦੇ ਦੋਵੇਂ ਪਾਸੇ ਲਾਈਨਾਂ ਵਿੱਚ ਖੜ੍ਹੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਸਵਾਗਤ ਕੀਤਾ।  ਮਮਤਾ ਬੈਨਰਜੀ ਨੇ ਅਲੀਪੁਰ ਸਰਵੇਖਣ ਭਵਨ ਵਿਖੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ।

ਇਹ ਵੀ ਪੜ੍ਹੋ - ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕੱਢੇ ਗਏ ਰੋਡ ਸ਼ੋਅ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੇ "ਮਮਤਾ ਬੈਨਰਜੀ ਜ਼ਿੰਦਾਬਾਦ" ਅਤੇ "ਤ੍ਰਿਣਮੂਲ ਜ਼ਿੰਦਾਬਾਦ" ਦੇ ਨਾਅਰੇ ਲਗਾਏ। ਦੱਸ ਦੇਈਏ ਕਿ ਭਵਾਨੀਪੁਰ ਤੋਂ ਤਿੰਨ ਵਾਰ ਵਿਧਾਇਕ ਰਹੀ ਮਮਤਾ ਬੈਨਰਜੀ ਦਾ ਸਾਹਮਣਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਸੁਵੇਂਦੂ ਅਧਿਕਾਰੀ ਨਾਲ ਹੋਵੇਗਾ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News