2000 ਦੇ ਨੋਟ ''ਤੇ RBI ਦੇ ਫ਼ੈਸਲੇ ਤੋਂ ਬਾਅਦ ਮਮਤਾ ਬੈਨਰਜੀ ਨੇ PM ਮੋਦੀ ''ਤੇ ਵਿੰਨ੍ਹਿਆ ਨਿਸ਼ਾਨਾ

Saturday, May 20, 2023 - 11:40 AM (IST)

ਕੋਲਕਾਤਾ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵਲੋਂ ਚਲਨ ਤੋਂ 2 ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਦੇ ਕਦਮ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਬੈਨਰਜੀ ਨੇ ਇਕ ਟਵੀਟ 'ਚ ਕਿਹਾ,''ਇਹ 2 ਹਜ਼ਾਰ ਰੁਪਏ ਦਾ ਧਮਾਕਾ ਨਹੀਂ ਸੀ ਸਗੋਂ ਇਕ ਅਰਬ ਭਾਰਤੀਆਂ ਲਈ ਇਕ ਬਿਲੀਅਨ ਡਾਲਰ ਦਾ ਧੋਖਾ ਸੀ। ਮੇਰੇ ਭਰਾਵੋ ਅਤੇ ਭੈਣੋ ਜਾਗੋ। ਨੋਟਬੰਦੀ ਕਾਰਨ ਅਸੀਂ ਜੋ ਦਰਦ ਝੱਲਿਆ ਹੈ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ ਅਤੇ ਜਿਨ੍ਹਾਂ ਲੋਕਾਂ ਕਾਰਨ ਇਹ ਦੁੱਖ ਝੱਲਿਆ ਹੈ, ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾਣਾ ਚਾਹੀਦਾ।''

PunjabKesari

ਦੱਸਣਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਆਰ.ਬੀ.ਆਈ. ਨੇ ਐਲਾਨ ਕਰਦੇ ਹੋਏ ਕਿਹਾ ਕਿ 2 ਹਜ਼ਾਰ ਰੁਪਏ ਦਾ ਨੋਟ ਲੀਗਲ ਟੈਂਡਰ ਤਾਂ ਰਹੇਗਾ ਪਰ ਇਸ ਨੂੰ ਸਰਕੁਲੇਸ਼ਨ ਤੋਂ ਬਾਹਰ ਕਰ ਦਿੱਤਾ ਜਾਵੇਗਾ। ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਬੈਂਕਾਂ ਨੂੰ ਸਲਾਹ ਦਿੱਤੀ ਹੈ ਕਿ 2 ਹਜ਼ਾਰ ਰੁਪਏ ਦੇ ਨੋਟ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨਾ ਬੰਦ ਕਰ ਦਿੱਤਾ ਜਾਵੇ। 'ਕਲੀਨ ਨੋਟ ਪਾਲਿਸੀ' ਤਹਿਤ ਰਿਜ਼ਰਵ ਬੈਂਕ ਨੇ ਇਹ ਫੈਸਲਾ ਲਿਆ ਹੈ। 30 ਸਤੰਬਰ 2023 ਤਕ 2 ਹਜ਼ਾਰ ਰੁਪਏ ਦੇ ਨੋਟਾਂ ਨੂੰ ਬੈਂਕ 'ਚ ਜਮ੍ਹਾ ਕਰਵਾਇਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : RBI ਦਾ ਵੱਡਾ ਫੈਸਲਾ, ਬੰਦ ਕੀਤੇ 2 ਹਜ਼ਾਰ ਦੇ ਨੋਟ, 30 ਸਤੰਬਰ ਤਕ ਬੈਂਕਾਂ 'ਚ ਕਰਵਾ ਸਕੋਗੇ ਜਮ੍ਹਾ


DIsha

Content Editor

Related News