ਲਤਾ ਮੰਗੇਸ਼ਕਰ ਦੀ ਯਾਦ ’ਚ ਬੰਗਾਲ ’ਚ ਅੱਧੇ ਦਿਨ ਦੀ ਰਹੇਗੀ ਛੁੱਟੀ: ਮਮਤਾ ਬੈਨਰਜੀ

Sunday, Feb 06, 2022 - 03:47 PM (IST)

ਲਤਾ ਮੰਗੇਸ਼ਕਰ ਦੀ ਯਾਦ ’ਚ ਬੰਗਾਲ ’ਚ ਅੱਧੇ ਦਿਨ ਦੀ ਰਹੇਗੀ ਛੁੱਟੀ: ਮਮਤਾ ਬੈਨਰਜੀ

ਨੈਸ਼ਨਲ ਡੈਸਕ— ਮਸ਼ਹੂਰ ਗਾਇਕ ਲਤਾ ਮੰਗੇਸ਼ਕਰ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਦੇ ਸਨਮਾਨ ’ਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਬੈਨਰਜੀ ਨੇ ਕਿਹਾ ਕਿ ਉਹ ਮੰਗੇਸ਼ਕਰ ਦੀ ਆਵਾਜ਼ ਤੋਂ ਮੰਤਰਮੁਗਧ ਹੋ ਗਈ ਸੀ। ਉਸ ਨੇ ਮੰਗੇਸ਼ਕਰ ਵੱਲੋਂ ਬੰਗਾਲ ਅਤੇ ਪੂਰਬੀ ਭਾਰਤ ਦੇ ਕਲਾਕਾਰਾਂ ਨੂੰ ਦਿੱਤੇ ਗਏ ਪਿਆਰ ਲਈ ਧੰਨਵਾਦ ਪ੍ਰਗਟਾਇਆ।

ਮੁੱਖ ਮੰਤਰੀ ਨੇ ਟਵੀਟ ਕੀਤਾ, ‘ ਮੈਂ ਦੇਸ਼ ਦੀ ਮਹਾਨ ਸ਼ਖਸੀਅਤ ਭਾਰਤ ਰਤਨ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਂਟ ਕਰਦੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆਂ ਭਰ ’ਚ ਉਨ੍ਹਾਂ ਦੇ ਅਰਬਾਂ ਪ੍ਰਸ਼ੰਸਕਾਂ ਦੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੀ ਹਾਂ। ਉਹ ਸਚਮੁੱਚ ਭਾਰਤ ਦੀ ਸੁਰ ਕੋਕਿਲਾ ਸੀ।’ ਬੈਨਰਜੀ ਨੇ ਕਿਹਾ ਕਿ ਦੁਨੀਆਂ ਭਰ ’ਚ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਦੀ ਤਰ੍ਹਾਂ, ਮੈਂ ਵੀ ਉਨ੍ਹਾਂ ਦੀ ਆਵਾਜ਼ ਅਤੇ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋਈ ਸੀ ਅਤੇ ਮੈਂ ਸ਼ੁਕਰਗੁਜ਼ਾਰ ਮਹਿਸੂਸ ਕਰਦੀ ਹਾਂ ਕਿ ਉਨ੍ਹਾਂ ਨੇ ਬੰਗਾਲ ਅਤੇ ਪੂਰਬੀ ਭਾਰਤ ਦੇ ਕਲਾਕਾਰਾਂ ਅਤੇ ਉਨ੍ਹਾਂ ਦੀ ਸ਼ਾਨਦਾਰ ਦੁਨੀਆਂ ਦੇ ਕਲਾਕਾਰਾਂ ਨੂੰ ਜੋ ਪਿਆਰ ਦਿੱਤਾ ਹੈ।

 


ਮੁੱਖ ਮੰਤਰੀ ਮਮਤਾ ਬੈਨਰੀ ਨੇ ਦੱਸਿਆ ਕਿ ਸੂਬਾ ਸਰਕਾਰ ਮੰਗੇਸ਼ਕਰ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰਦੀ ਹੈ। ਮੰਗੇਸ਼ਕਰ ਦਾ ਐਤਵਾਰ ਨੂੰ ਮੁੰਬਈ ਦੇ ਇਕ ਹਸਪਤਾਲ ’ਚ ਦੇਹਾਂਤ ਹੋ ਗਿਆ। ਗਾਇਕਾ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਪਾਈ ਗਈ ਸੀ ਅਤੇ ਉਨ੍ਹਾਂ ਨੂੰ ਬੀਮਾਰੀ ਦੇ ਮਾਮੂਲੀ ਲੱਛਣ ਸਨ। 


author

Rakesh

Content Editor

Related News