ਅੱਤਵਾਦੀ ਹਮਲੇ 'ਚ ਮਾਰੇ ਗਏ 5 ਮਜ਼ਦੂਰ, ਮਮਤਾ ਬੋਲੀ- ਪਰਿਵਾਰਾਂ ਨੂੰ ਦੇਵਾਂਗੇ ਹਰ ਮਦਦ

10/30/2019 1:05:44 PM

ਕੋਲਕਾਤਾ (ਭਾਸ਼ਾ)— ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਭਾਵ ਅੱਜ ਕਿਹਾ ਕਿ ਕਸ਼ਮੀਰ ਵਿਚ ਅੱਤਵਾਦੀ ਹਮਲਿਆਂ 'ਚ ਮਾਰੇ ਗਏ ਮੁਰਸ਼ੀਦਾਬਾਦ ਜ਼ਿਲੇ ਦੇ 5 ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ। ਬੈਨਰਜੀ ਨੇ ਇਨ੍ਹਾਂ ਕਤਲਾਂ ਨੂੰ ਬੇਰਹਿਮ ਦੱਸਿਆ ਅਤੇ ਘਟਨਾ 'ਤੇ ਦੁੱਖ ਜ਼ਾਹਰ ਕੀਤਾ। 

PunjabKesari


ਬੈਨਰਜੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, ''ਕਸ਼ਮੀਰ ਵਿਚ ਬੇਰਹਿਮੀ ਨਾਲ ਕੀਤੇ ਗਏ ਕਤਲਾਂ ਤੋਂ ਮੈਂ ਹੈਰਾਨ ਅਤੇ ਬਹੁਤ ਦੁਖੀ ਹਾਂ। ਮੁਰਸ਼ੀਦਾਬਾਦ ਦੇ 5 ਮਜ਼ਦੂਰਾਂ ਨੇ ਆਪਣੀ ਜਾਨ ਗੁਆ ਦਿੱਤੀ। ਕੋਈ ਵੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਨੂੰ ਦੂਰ ਨਹੀਂ ਕਰ ਸਕਦੀ।'' ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਇਸ ਘੜੀ 'ਚ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਮੰਗਲਵਾਰ ਨੂੰ ਅੱਤਵਾਦੀ ਹਮਲੇ ਵਿਚ ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਜ਼ਿਲੇ ਦੇ ਰਹਿਣ ਵਾਲੇ 5 ਮਜ਼ਦੂਰ ਮਾਰੇ ਗਏ।


Tanu

Content Editor

Related News