ਵਿਅਕਤੀ ਨੇ ਬੱਚਿਆਂ ਸਮੇਤ ਕੀਤੀ ਖੁਦਕੁਸ਼ੀ, ਮੌਤ

07/13/2018 2:22:56 PM

ਪਾਨੀਪਤ— ਪਾਨੀਪਤ ਦੇ ਪੌਸ਼ ਇਲਾਕੇ 'ਚ ਇਕ ਵਪਾਰੀ ਵੱਲੋਂ ਪਤਨੀ ਅਤੇ ਦੋ ਬੱਚਿਆਂ ਸਮੇਤ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਆਪਣੇ ਪਰਿਵਾਰ ਨਾਲ ਸੈਕਟਰ 11 'ਚ ਨੰਬਰ 17 'ਚ ਕਿਰਾਏ 'ਤੇ ਰਹਿੰਦਾ ਸੀ। ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਔਰਤ ਦੇ ਪਰਿਵਾਰਕ ਮੈਬਰਾਂ ਨੇ ਗੱਲ ਕਰਨ ਲਈ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਜਿਸ ਕਰਕੇ ਉਨ੍ਹਾਂ ਨੇ ਮਕਾਨ ਦੇ ਮਾਲਕ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ। 
ਮਕਾਨ ਮਾਲਕ ਰਿਤੇਸ਼ ਗਰਗ ਵਿਅਕਤੀ ਉਸ ਦੇ ਸਹੁਰਾ ਪਰਿਵਾਰ ਵੱਲੋਂ ਆਏ ਫੋਨ ਦੀ ਸੂਚਨਾ ਦੇਣ ਪੁੱਜਾ। ਉਸ ਨੇ ਵਾਰ-ਵਾਰ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਸ ਨੇ ਖਿੜਕੀ ਰਾਹੀਂ ਅੰਦਰ ਦੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਖੁਦ ਪਤਨੀ ਨਾਲ ਫਾਹੇ 'ਤੇ ਲਟਕ ਗਿਆ ਪਰ ਰੱਸੀ ਖੁਲ੍ਹ ਜਾਣ ਨਾਲ ਮਹਿਲਾ ਗੰਭੀਰ ਜ਼ਖਮੀ ਹੋ ਗਈ। ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਪਿਤਾ ਸਮੇਤ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਪਾਨੀਪਤ ਦੇ ਸਿਵਲ ਹਸਪਤਾਲ 'ਚ ਰੱਖਵਾ ਦਿੱਤੀਆਂ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।