ਜਹਾਜ਼ 'ਚ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਦਾ ਦੋਸ਼ੀ 14 ਦਿਨ ਦੀ ਨਿਆਂਇਕ ਹਿਰਾਸਤ 'ਚ

Saturday, Jan 07, 2023 - 06:11 PM (IST)

ਜਹਾਜ਼ 'ਚ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਦਾ ਦੋਸ਼ੀ 14 ਦਿਨ ਦੀ ਨਿਆਂਇਕ ਹਿਰਾਸਤ 'ਚ

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਏਅਰ ਇੰਡੀਆ ਦੀ ਫਲਾਈਟ 'ਚ ਇਕ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ ਸ਼ਨੀਵਾਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸ਼ਿਮਰਾ ਨੂੰ ਦਿੱਲੀ ਪੁਲਸ ਨੇ ਬੈਂਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਫਲਾਈਟ 'ਚ ਔਰਤ 'ਤੇ ਪਿਸ਼ਾਬ ਕਰਨ ਵਾਲਾ ਸ਼ਖ਼ਸ ਬੈਂਗਲੁਰੂ ਤੋਂ ਗ੍ਰਿਫ਼ਤਾਰ

ਅਦਾਲਤ ਵਿਚ ਸ਼ੰਕਰ ਮਿਸ਼ਰਾ ਦੀ ਪੇਸ਼ੀ ਦੌਰਾਨ ਦਿੱਲੀ ਪੁਲਸ ਨੇ ਦੱਸਿਆ ਕਿ ਦੋਸ਼ੀ ਤੋਂ ਪੁੱਛ-ਗਿੱਛ ਇਸ ਲਈ ਜ਼ਰੂਰੀ ਹੈ, ਤਾਂ ਕਿ ਚਾਲਕ ਦਲ ਦੇ ਮੈਂਬਰ, ਕੈਪਟਨ ਉਸ ਦੀ ਪਛਾਣ ਕਰ ਸਕਣ। ਦਿੱਲੀ ਪੁਲਸ ਨੇ ਅਦਾਲਤ ਤੋਂ 3 ਦਿਨ ਦੀ ਪੁਲਸ ਹਿਰਾਸਤ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਠੁਕਰਾ ਦਿੱਤਾ। ਦਿੱਲੀ ਪੁਲਸ ਨੇ ਸ਼ੰਕਰ ਮਿਸ਼ਰਾ ਦੀ ਤਿੰਨ ਦਿਨ ਦੀ ਪੁਲਸ ਹਿਰਾਸਤ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ- ਜਹਾਜ਼ 'ਚ ਮਹਿਲਾ 'ਤੇ ਪਿਸ਼ਾਬ ਕਰਨ ਵਾਲੇ ਸ਼ਖ਼ਸ ਦੇ ਪਿਤਾ ਨੇ ਕਿਹਾ- ਮੇਰਾ ਪੁੱਤਰ ਬੇਕਸੂਰ, ਬਲੈਕਮੇਲ ਕੀਤਾ ਜਾ ਰਿਹੈ

ਪੁਲਸ ਨੇ ਅਦਾਲਤ ਨੂੰ ਕਿਹਾ ਕਿ ਸ਼ੰਕਰ ਮਿਸ਼ਰਾ ਜਾਂਚ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ ਨੂੰ ਪੁਲਸ ਹਿਰਾਸਤ ਵਿਚ ਭੇਜਣ ਦੀ ਕੋਈ ਵਜ੍ਹਾ ਨਜ਼ਰ ਨਹੀਂ ਆਉਂਦੀ। ਅੱਗੇ ਦੀ ਜਾਂਚ ਲਈ ਦੋਸ਼ੀ ਦੀ ਪੁਲਸ ਹਿਰਾਸਤ ਦੀ ਲੋੜ ਨਹੀਂ ਹੈ। ਅਦਾਲਤ ਨੇ ਦੋਸ਼ੀ ਸ਼ੰਕਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸ਼ੰਕਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 11 ਜਨਵਰੀ ਨੂੰ ਹੋਵੇਗੀ।


author

Tanu

Content Editor

Related News