15 ਸਾਲ ਦੀ ਕੁੜੀ ਨੂੰ ਅਗਵਾ ਕਰ 6 ਮਹੀਨਿਆਂ ਤੱਕ ਕੀਤਾ ਰੇਪ, ਦੋਸ਼ੀ ਗ੍ਰਿਫ਼ਤਾਰ
Sunday, Apr 23, 2023 - 01:13 PM (IST)
ਬਲੀਆ (ਬਾਸ਼ਾ)- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ 'ਚ 15 ਸਾਲਾ ਕੁੜੀ ਨੂੰ ਅਗਵਾ ਕਰ ਕੇ 6 ਮਹੀਨਿਆਂ ਤੱਕ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਐਤਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਚੌਕੀ ਇੰਚਾਰਜ ਫੂਲਚੰਦਰ ਯਾਦਵ ਨੇ ਦੱਸਿਆ ਕਿ ਪਿਛਲੇ ਸਾਲ ਸਤੰਬਰ 'ਚ ਕੁੜੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ ਅਤੇ ਘਟਨਾ ਦੇ ਸੰਬੰਧ 'ਚ ਅਣਜਾਣ ਵਿਅਕਤੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਨੀਵਾਰ ਨੂੰ ਕੁੜੀ ਨੂੰ ਗਡਵਾਰ ਇਲਾਕੇ ਤੋਂ ਮੁਕਤ ਕਰਵਾਇਆ ਗਿਆ ਅਤੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦਿੱਤੇ ਗਏ ਬਿਆਨ 'ਚ ਕੁੜੀ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਦੌਰਾਨ ਦੋਸ਼ੀ ਨੇ ਉਸ ਨਾਲ ਵਾਰ-ਵਾਰ ਜਬਰ ਜ਼ਿਨਾਹ ਕੀਤਾ। ਐੱਫ.ਆਈ.ਆਰ. 'ਚ ਜਬਰ ਜ਼ਿਨਾਹ ਦਾ ਦੋਸ਼ ਜੋੜਿਆ ਗਿਆ ਹੈ। ਪੁਲਸ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਵੀ ਮਾਮਲਾ ਦਰਜ ਕੀਤਾ ਗਿਆ ਹੈ।