ਪੁਣੇ ''ਚ 22 ਸਾਲਾ ਨੌਜਵਾਨ ਨੇ ਕੀਤਾ 1 ਸਾਲ ਦੀ ਮਾਸੂਮ ਨਾਲ ਬਲਾਤਕਾਰ

Saturday, Jun 16, 2018 - 01:41 AM (IST)

ਪੁਣੇ ''ਚ 22 ਸਾਲਾ ਨੌਜਵਾਨ ਨੇ ਕੀਤਾ 1 ਸਾਲ ਦੀ ਮਾਸੂਮ ਨਾਲ ਬਲਾਤਕਾਰ

ਪੁਣੇ— ਇਥੇ ਦੇ ਲੋਨੀ ਕਲਭੋਰ ਇਲਾਕੇ 'ਚ ਇਕ 22 ਸਾਲਾ ਨੌਜਵਾਨ ਨੇ ਕਥਿਤ ਤੌਰ 'ਤੇ 1 ਸਾਲ ਦੀ ਬੱਚੀ ਨੂੰ ਅਗਵਾ ਕਰ ਉਸ ਨਾਲ ਬਲਾਤਕਾਰ ਕੀਤਾ ਤੇ ਬਾਅਦ 'ਚ ਉਸ ਨੂੰ ਮਾਰ ਦਿੱਤਾ। ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਦੋਸ਼ੀ ਮਲਹਾਰੀ ਬਨਸੋੜ ਨੇ ਬੱਚੀ ਨੂੰ ਘਰੋਂ ਅਗਵਾ ਕਰ ਲਿਆ ਸੀ ਜਦੋਂ ਉਹ ਆਪਣੇ ਮਾਤਾ-ਪਿਤਾ ਨਾਲ ਸੋ ਰਹੀ ਸੀ।
ਬੱਚੀ ਦਾ ਪਰਿਵਾਰ ਤਾਮਿਲਨਾਡੂ ਦਾ ਰਹਿਣ ਵਾਲਾ ਹੈ, ਉਸ ਦੇ ਮਾਤਾ ਪਿਤਾ ਇਥੇ ਮਜ਼ਦੂਰੀ ਕਰਨ ਲਈ ਆਏ ਸਨ। ਜਦੋਂ ਪਾਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਬੱਚੀ ਲਾਪਤਾ ਹੈ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਪੁਲਸ ਨੇ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਕੀਤੀ ਤੇ ਕੁਝ ਘੰਟਿਆਂ ਬਾਅਦ ਹੀ ਬੱਚੀ ਨੂੰ ਬਰਾਮਦ ਕਰ ਲਿਆ ਗਿਆ। ਬੱਚੀ ਦੀ ਮੈਡੀਕਲ ਜਾਂਚ ਕਰਵਾਈ ਗਈ, ਜਿਸ 'ਚ ਸਾਹਮਣੇ ਆਇਆ ਕਿ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਹੈ ਤੇ ਫਿਰ ਉਸ ਦੇ ਸਿਰ 'ਤੇ ਸੱਟ ਮਾਰੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੋਸ਼ੀ ਖਿਲਾਫ ਆਈ.ਪੀ.ਸੀ. ਦੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।


Related News